ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਮਾਰਚ ਤੋਂ ਸ਼ੁਰੂ; ਸੀਐਮ ਰੇਖਾ ਗੁਪਤਾ ਨੇ ਲੋਕਾਂ ਤੋਂ ਮੰਗੇ ਸੁਝਾਅ
ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਤੋਂ 26 ਮਾਰਚ ਤੱਕ ਚੱਲੇਗਾ। ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਛੇ ਕੈਬਨਿਟ ਮੰਤਰੀ ਵੀ ਮੌਜੂਦ ਸਨ। ਰੇਖਾ ਗੁਪਤਾ ਨੇ ਬਜਟ ਲਈ ਦਿੱਲੀ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਰੇਖਾ ਗੁਪਤਾ ਨੇ ਕਿਹਾ ਕਿ ਅਸੀਂ ਦਿੱਲੀ ਦੀ ਜਨਤਾ ਦਾ ਬਜਟ ਲਿਆਉਣਾ ਚਾਹੁੰਦੇ ਹਾਂ। ਇਸ ਦੇ ਲਈ ਅਸੀਂ ਦਿੱਲੀ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਦਿੱਲੀ ਦੀ ਬਿਹਤਰੀ ਲਈ ਲੋਕਾਂ ਤੋਂ ਜ਼ਰੂਰੀ ਸੁਝਾਅ ਲੈਣਗੇ।
ਬਜਟ ਸੁਝਾਵਾਂ ਲਈ ਵਟਸਐਪ ਨੰਬਰ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਛੁੱਟੀਆਂ ਦੌਰਾਨ ਵੀ ਕੰਮ ਕਰ ਰਹੀ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਵੀ ਅਧਿਕਾਰੀ ਸਕੱਤਰੇਤ ਵਿੱਚ ਕੰਮ ਕਰ ਰਹੇ ਹਨ। ਮੈਂ ਦਿੱਲੀ ਦੇ ਲੋਕਾਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਅਸੀਂ ਜੋ ਵਾਅਦੇ ਕੀਤੇ ਹਨ, ਅਸੀਂ ਉਨ੍ਹਾਂ ਨੂੰ ਪੂਰਾ ਕਰਾਂਗੇ। ਬਜਟ ਸੁਝਾਵਾਂ ਲਈ, ਉਨ੍ਹਾਂ ਨੇ ਈਮੇਲ ਆਈਡੀ- viksitdelhibudget-25@delhi.gov.in ਅਤੇ ਵਟਸਐਪ ਨੰਬਰ 9999962025 ਜਾਰੀ ਕੀਤਾ।
ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ