ਮਿਸ਼ਨ ਰੁਜ਼ਗਾਰ: ਪੰਜਾਬ ਸਰਕਾਰ ਦੇ ਪਰਿਵਾਰ ‘ਚ ਸ਼ਾਮਲ ਹੋਏ 763 ਨਵੇਂ ਮੈਂਬਰ
ਚੰਡੀਗੜ੍ਹ,5 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 763 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਅਤੇ ਹਰਜੋਤ ਬੈਂਸ ਵੀ ਹਾਜ਼ਰ ਸਨ।
ਨਵ-ਨਿਯੁਕਤ ਨੌਜਵਾਨਾਂ ਨੂੰ ਦਿੱਤੀ ਵਧਾਈ
ਸੀਐਮ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਹੁਣ ਤੱਕ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਚੁੱਕੀ ਹੈ ਅਤੇ ਉਨ੍ਹਾਂ ਦਾ ਟੀਚਾ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਹੈ। ਸੀਐਮ ਮਾਨ ਨੇ ਕਿਹਾ ਕਿ “ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ‘ਚ 763 ਆਸਾਮੀਆਂ ਲਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ‘ਤੇ ਸਾਰੇ ਨਵ-ਨਿਯੁਕਤ ਨੌਜਵਾਨਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ ਵਿੱਚ ਬਾਕੀ ਵਿਭਾਗਾਂ ‘ਚ ਵੀ ਖਾਲੀ ਪਈਆਂ ਆਸਾਮੀਆਂ ਤੇ ਨਵੀਆਂ ਆਸਾਮੀਆਂ ਭਰੀਆ ਜਾਣਗੀਆਂ। ਮਿਸ਼ਨ ਰੁਜ਼ਗਾਰ ਦਾ ਇਹ ਸਿਲਸਿਲਾ ਨੇਕ ਨੀਤੀ ਤੇ ਨੀਅਤ ਨਾਲ ਇਸੇ ਤਰ੍ਹਾਂ ਜਾਰੀ ਰਹੇਗਾ।”
51 ਹਜ਼ਾਰ ਲੋਕਾਂ ਨੂੰ ਸਰਕਾਰੀ ਨੌਕਰੀਆਂ
ਸੀਐਮ ਮਾਨ ਨੇ ਕਿਹਾ ” ਹੁਣ ਤੱਕ ਅਸੀਂ 51 ਹਜ਼ਾਰ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ ਅਤੇ ਸਾਡਾ ਵੱਖਰਾ ਟੀਚਾ 1 ਲੱਖ ਲੋਕਾਂ ਨੂੰ ਨੌਕਰੀਆਂ ਦੇਣ ਦਾ ਹੈ, ਅਤੇ ਅਸੀਂ ਇਸ ਨੂੰ ਪੂਰਾ ਕਰਾਂਗੇ। ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦੇਣਾ ਚਾਹੁੰਦਾ ਹਾਂ ਜੋ ਪੰਜਾਬ ਸਰਕਾਰ ਦਾ ਹਿੱਸਾ ਬਣੇ ਹਨ। ਤੁਸੀਂ ਲੋਕ ਇੱਕ ਨਵੇਂ ਪੜਾਅ ‘ਤੇ ਪੈਰ ਰੱਖ ਰਹੇ ਹੋ, ਸਭ ਨੂੰ ਬਹੁਤ-ਬਹੁਤ ਵਧਾਈਆਂ।”
ਫ਼ਰੀਦਕੋਟ ਪੁੱਜੇ ‘ਆਪ’ ਆਗੂ ਸੰਜੇ ਸਿੰਘ, ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਵਿਖੇ ਟੇਕਿਆ ਮੱਥਾ