ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦਾ ਭਰਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਨੂੰ ਚੰਡੀਗੜ੍ਹ ਪੁਲਿਸ ਦੇ ਪੀਓ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਉਸ ਨੂੰ ਚੈੱਕ ਬਾਊਂਸ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਅਦਾਲਤ ਵਿਚ ਪੇਸ਼ ਹੋਣ ਤੋਂ ਬਾਅਦ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਕੀ ਹੈ ਪੂਰਾ ਮਾਮਲਾ
ਸਾਬਕਾ ਭਾਰਤੀ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ ‘ਚ 7 ਕਰੋੜ ਰੁਪਏ ਦੇ ਚੈੱਕ ਬਾਊਂਸ ਦਾ ਮਾਮਲਾ ਚੱਲ ਰਿਹਾ ਹੈ। ਇਹ ਮਾਮਲਾ ਬੱਦੀ ਦੀ ਕੰਪਨੀ ਸ਼੍ਰੀ ਨੈਨਾ ਪਲਾਸਟਿਕ ਨੇ ਦਿੱਲੀ ਦੀ ਜਲਤਾ ਫੂਡ ਐਂਡ ਬੇਵਰੇਜਸ ਅਤੇ ਇਸ ਦੇ ਤਿੰਨ ਡਾਇਰੈਕਟਰਾਂ ਵਿਨੋਦ ਸਹਿਵਾਗ, ਵਿਸ਼ਨੂੰ ਮਿੱਤਲ ਅਤੇ ਸੁਧੀਰ ਮਲਹੋਤਰਾ ਦੇ ਖਿਲਾਫ ਦਾਇਰ ਕੀਤਾ ਹੈ।ਫੈਕਟਰੀ ਦੇ ਮਾਲਕ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤਚ ਕਿਹਾ ਕਿ ਦਿੱਲੀ ਦੀ ਜਲਤਾ ਫੂਡ ਐਂਡ ਬੀਵਰੇਜ ਕੰਪਨੀ ਨੇ ਉਸ ਦੀ ਫੈਕਟਰੀ ਤੋਂ ਕੁਝ ਸਾਮਾਨ ਖਰੀਦਿਆ ਸੀ। ਇਸ ਦੇ ਭੁਗਤਾਨ ਲਈ ਕੰਪਨੀ ਨੇ 7 ਕਰੋੜ ਰੁਪਏ ਦਾ ਚੈੱਕ ਜਾਰੀ ਕੀਤਾ ਸੀ। ਪਰ ਜਦੋਂ ਸ਼ਿਕਾਇਤਕਰਤਾ ਨੇ ਇਹ ਚੈੱਕ ਮਨੀਮਾਜਰਾ ਸਥਿਤ ਓਰੀਐਂਟਲ ਬੈਂਕ ਆਫ਼ ਕਾਮਰਸ ਵਿੱਚ ਜਮ੍ਹਾਂ ਕਰਵਾਇਆ ਤਾਂ ਖਾਤੇ ਵਿੱਚ ਲੋੜੀਂਦੇ ਪੈਸੇ ਨਾ ਹੋਣ ਕਾਰਨ ਚੈੱਕ ਬਾਊਂਸ ਹੋ ਗਿਆ ਜਦੋਂ ਸ਼ਿਕਾਇਤਕਰਤਾ ਨੂੰ ਰਕਮ ਦੀ ਅਦਾਇਗੀ ਨਾ ਹੋਈ ਤਾਂ ਉਸ ਨੇ ਧਾਰਾ 138 ਤਹਿਤ ਅਦਾਲਤ ਵਿੱਚ ਕੇਸ ਦਾਇਰ ਕੀਤਾ।
ਵਿਆਹ ਦੇ 7 ਸਾਲ ਬਾਅਦ ਪਹਿਲਵਾਨ ਵਿਨੇਸ਼ ਫੋਗਾਟ ਦੇ ਘਰ ਆਈ ਖੁਸ਼ਖਬਰੀ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ Good News