ਮਜੀਠੀਆ ਨੇ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਿਆ – ਬਲਵਿੰਦਰ ਭੂੰਦੜ

0
18

ਮਜੀਠੀਆ ਨੇ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਿਆ – ਬਲਵਿੰਦਰ ਭੂੰਦੜ

ਚੰਡੀਗੜ੍ਹ, 9 ਮਾਰਚ 2025 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਸੁਲਤਾਨ ਸਿੰਘ ਨੂੰ ਹਟਾਏ ਜਾਣ ਤੋਂ ਬਾਅਦ ਅਕਾਲੀ ਦਲ ਵਿੱਚ ਵੀ ਬਾਗ਼ੀ ਆਵਾਜ਼ਾਂ ਉੱਠਣ ਲੱਗ ਪਈਆਂ ਹਨ। ਇਸ ਸੇਵਾਮੁਕਤੀ ਦੇ ਫੈਸਲੇ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ 6 ਹੋਰ ਆਗੂ ਸਾਹਮਣੇ ਆਏ ਹਨ।

ਬਿਕਰਮ ਸਿੰਘ ਮਜੀਠੀਆ ਦੇ ਬਿਆਨ ਤੋਂ ਬਾਅਦ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੰਡਾਰ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਉਨਾਂ ਦੇ ਨਾਲ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨੇ ਮੇਰੇ ਵਰਗੇ ਪਾਰਟੀ ਅੰਦਰ ਸਭ ਤੋਂ ਬਜੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਕਰਮ ਨੇ ਉਸ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਉਪਰ ਸਵਾਲ ਚੁੱਕਕੇ ਗਲਤ ਕੀਤਾ ਹੈ ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸਦੇ ਪੜਦਾਦਾ ਜੀ ਸਤਿਕਾਰਯੋਗ ਸ.ਸੁੰਦਰ ਸਿੰਘ ਮਜੀਠੀਆ ਬਣੇ ਸਨ।

ਇਹ ਵੀ ਪੜ੍ਹੋ: ਅਕਾਲੀ ਦਲ ‘ਚ ਵੱਡੀ ਬਗਾਵਤ: ਜਥੇਦਾਰਾਂ ਦੀ ਸੇਵਾਮੁਕਤੀ ਦਾ ਬਿਕਰਮ ਮਜੀਠੀਆ ਸਮੇਤ ਹੋਰ ਲੀਡਰਾਂ ਨੇ ਕੀਤਾ ਵਿਰੋਧ

ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈਕੇ ਲਿਆ ਫੈਸਲਾ ਲੰਮੇ ਵਿਚਾਰ ਵਿਟਾਂਦਰੇ ਤੋਂ ਬਾਦ ਹੀ ਲਿਆ ਗਿਆ ਹੈ।ਪਿਛਲੇ ਸਮੇਂ ਤੋਂ ਸਿੱਖ ਸਿਆਸਤ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਭੰਬਲਭੂਸੇ ਵਿੱਚੋਂ ਲੰਘਣਾ ਪੈ ਰਿਹਾ ਉਸ ਲਈ ਕੌਣ ਕੌਣ ਜਿੰਮੇਵਾਰ ਹੈ ਉਸ ਬਾਰੇ ਬਿਕਰਮ ਸਿੰਘ ਮਜੀਠੀਆ ਚੰਗੀਤਰਾਂ ਜਾਣਦੇ ਹਨ।ਬਿਕਰਮ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਚਪਨ ਤੋਂ ਪਾਲਿਆ ਤੇ ਬਾਦਲ ਪਰਿਵਾਰ ਦਾ ਹਿੱਸਾ ਹੋਣ ਕਰਕੇ ਵੱਡੇ ਮਾਣ ਦਿਵਾਏ।ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਦੀ ਔਖੇ ਸਮੇਂ ਡੱਟਕੇ ਪਿੱਠ ਪੂਰੀ ਪਰ ਅੱਜ ਅਕਾਲੀ ਦਲ ਤੇ ਸੁਖਬੀਰ ਸਿੰਘ ਬਾਦਲ ਉੱਪਰ ਆਏ ਔਖੇ ਸਮੇਂ ਬਿਕਰਮ ਸਿੰਘ ਮਜੀਠੀਆ ਨੇ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।

ਸਵ: ਸ.ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਪਿੱਛੋਂ ਅਕਾਲੀ ਦਲ ਅੰਦਰ ਬਣੇ ਹਾਲਾਤਾਂ ਨੂੰ ਲੈਕੇ ਮਜੀਠੀਆ ਦਾ ਫਰਜ ਬਣਦਾ ਸੀ ਕਿ ਉਸ ਮਹਾਨ ਵਿਅਕਤੀ ਦੇ ਅਹਿਸਾਨਾਂ ਕਾਰਣ ਉਸਦੀ ਵਿਰਾਸਤ ਨੂੰ ਸਾਂਭਣ ਵਿੱਚ ਸੁਖਬੀਰ ਸਿੰਘ ਬਾਦਲ ਦਾ ਡੱਟਕੇ ਸਾਥ ਦੇਂਦਾ।ਮੈਂ ਫਿਰ ਬਿਕਰਮ ਸਿੰਘ ਮਜੀਠੀਆ ਦੇ ਇਸ ਕਦਮ ਨੂੰ ਗਲਤ ਕਰਾਰ ਦੇਂਦਾ ਹੋਇਆ ਸਲਾਹ ਦੇਂਦਾ ਹਾਂ ਕਿ ਵਿਰੋਧੀਆਂ ਦੀ ਸਾਜਿਸ਼ ਦਾ ਹਿੱਸਾ ਬਨਣ ਦੀ ਥਾਂ ਆਓ ਰਲਕੇ ਏਨਾਂ ਸਾਜਿਸ਼ਾਂ ਦਾ ਮੁਕਾਬਲਾ ਕਰੀਏ।ਭੂੰਦੜ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਅੰਦਰ ਹਰ ਇੱਕ ਆਗੂ ਤੇ ਵਰਕਰ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ।ਮੈਂ ਸੁਪਨੇ ਵਿੱਚ ਵੀ ਕਿਆਸ ਨਹੀਂ ਸੀ ਕਰ ਸਕਦਾ ਕਿ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਜਾਬਤੇ ਦੀ ਇਸਤਰਾਂ ਉਲੰਘਣਾ ਕਰਨਗੇ।

 

 

LEAVE A REPLY

Please enter your comment!
Please enter your name here