ED ਵੱਲੋਂ ਛੱਤੀਸਗੜ੍ਹ ਦੇ ਸਾਬਕਾ ਸੀਐਮ ਭੁਪੇਸ਼ ਬਘੇਲ ਦੇ ਘਰ ਛਾਪੇਮਾਰੀ, ਖੰਗਾਲੇ ਜਾ ਰਹੇ ਦਸਤਾਵੇਜ
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅਤੇ ਬੇਟੇ ਚੈਤੰਨਿਆ ਦੇ ਘਰ ਈਡੀ ਨੇ ਛਾਪਾ ਮਾਰਿਆ ਹੈ। ਟੀਮ ਅੱਜ (ਸੋਮਵਾਰ) ਸਵੇਰੇ ਚਾਰ ਵਾਹਨਾਂ ਵਿੱਚ ਭਿਲਾਈ-3 ਪਦੁਮਨਗਰ ਸਥਿਤ ਉਨ੍ਹਾਂ ਦੇ ਘਰ ਪਹੁੰਚੀ। ਈ.ਡੀ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਚੈਤਨਿਆ ਬਘੇਲ ਨਾਲ ਜੁੜੇ ਕਈ ਸਥਾਨਾਂ ਸਮੇਤ 14 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ।
ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤੀ ਸਾਂਝੀ
ਮੀਡੀਆ ਰਿਪੋਰਟਸ ਮੁਤਾਬਿਕ ਇਹ ਛਾਪੇਮਾਰੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਨੂੰ ਲੈ ਕੇ ਕੀਤੀ ਗਈ ਹੈ। ਇਸ ਤੋਂ ਇਲਾਵਾ ਇਹ ਕਾਰਵਾਈ ਕੋਲਾ ਲੇਵੀ ਅਤੇ ਮਹਾਦੇਵ ਸੱਟਾ ਐਪ ਨਾਲ ਵੀ ਜੁੜੀ ਹੋ ਸਕਦੀ ਹੈ। ਇਸ ਛਾਪੇਮਾਰੀ ਨੂੰ ਲੈ ਕੇ ਭੁਪੇਸ਼ ਬਘੇਲ ਦੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ
ਪੰਜਾਬ ਵਿੱਚ ਕਾਂਗਰਸ ਨੂੰ ਰੋਕਣ ਦੀ ਕੋਸ਼ਿਸ਼
ਇਸ ਚ ਕਿਹਾ ਗਿਆ ਹੈ ਕਿ “7 ਸਾਲਾਂ ਤੋਂ ਚੱਲ ਰਹੇ ਝੂਠੇ ਕੇਸ ਨੂੰ ਅਦਾਲਤ ‘ਚ ਖਾਰਿਜ ਹੋਣ ‘ਤੇ ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਦੀ ਭਿਲਾਈ ਸਥਿਤ ਰਿਹਾਇਸ਼ ‘ਤੇ ਈਡੀ ਦੇ ਮਹਿਮਾਨ ਪ੍ਰਵੇਸ਼ ਹੋਏ ਹਨ। ਜੇਕਰ ਕੋਈ ਇਸ ਸਾਜ਼ਿਸ਼ ਰਾਹੀਂ ਪੰਜਾਬ ਵਿੱਚ ਕਾਂਗਰਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਇਹ ਗਲਤਫਹਿਮੀ ਹੈ।”