ਟਰੰਪ ‘ਤੇ ਵਰ੍ਹੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੇ, ਦਿੱਤਾ ਵੱਡਾ ਬਿਆਨ
ਨਵੀ ਦਿੱਲੀ,10 ਮਾਰਚ: ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਉਹ ਜਸਟਿਨ ਟਰੂਡੋ ਦੀ ਥਾਂ ਲੈਣਗੇ। ਲਿਬਰਲ ਪਾਰਟੀ ਨੇ ਐਤਵਾਰ ਦੇਰ ਰਾਤ ਉਨ੍ਹਾਂ ਨੂੰ ਆਪਣਾ ਨੇਤਾ ਚੁਣਿਆ। ਕਾਰਨੇ ਨੂੰ 85.9% ਵੋਟ ਮਿਲੇ। ਕਾਰਨੇ ਨੇ ਸਾਬਕਾ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ, ਸਾਬਕਾ ਸਰਕਾਰੀ ਸਦਨ ਦੀ ਨੇਤਾ ਕਰੀਨਾ ਗੋਲਡ ਅਤੇ ਸਾਬਕਾ ਸੰਸਦ ਮੈਂਬਰ ਫਰੈਂਕ ਬੇਲਿਸ ਨੂੰ ਹਰਾਇਆ, ਜੋ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿੱਚ ਸਨ।
ਕੈਨੇਡਾ ਕਦੇ ਵੀ ਅਮਰੀਕਾ ਦਾ ਹਿੱਸਾ ਨਹੀਂ ਬਣੇਗਾ
ਦੱਸ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਮਾਰਕ ਕਾਰਨੇ ਨੇ ਡੋਨਾਲਡ ਟਰੰਪ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਨ੍ਹਾਂ ਦਾ ਦੇਸ਼ ਕਦੇ ਵੀ ਅਮਰੀਕਾ ਦਾ ਹਿੱਸਾ ਨਹੀਂ ਬਣੇਗਾ। ਇਸ ਸਾਲ ਜਨਵਰੀ ‘ਚ ਅਮਰੀਕਾ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਡੋਨਾਲਡ ਟਰੰਪ ਕਈ ਵਾਰ ਕਹਿ ਚੁੱਕੇ ਹਨ ਕਿ ਉਹ ਕੈਨੇਡਾ ਨੂੰ ਆਪਣੇ ਦੇਸ਼ ‘ਚ ਸ਼ਾਮਲ ਕਰਨਗੇ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੈਨੇਡਾ ਨੂੰ 51ਵਾਂ ਅਮਰੀਕੀ ਰਾਜ ਬਣਾਉਣ ਦੀ ਇੱਛਾ ਦੇ ਜਵਾਬ ਵਿੱਚ ਕਾਰਨੇ ਨੇ ਕਿਹਾ ‘ਅਮਰੀਕਾ ਕੈਨੇਡਾ ਨਹੀਂ ਹੈ ਅਤੇ ਨਾ ਹੋ ਸਕਦਾ ਹੈ।’ ਕਾਰਨੇ ਨੇ ਟੈਰਿਫ ਜੰਗ ‘ਤੇ ਵੀ ਸਖਤ ਰੁਖ ਦਿਖਾਉਂਦੇ ਹੋਏ ਕਿਹਾ ਕਿ ਜਦੋਂ ਤੱਕ ਅਮਰੀਕੀ ਸਾਡਾ ਸਨਮਾਨ ਨਹੀਂ ਕਰਦੇ, ਅਸੀਂ ਉਨ੍ਹਾਂ ‘ਤੇ ਜਵਾਬੀ ਟੈਰਿਫ ਲਗਾਉਣਾ ਜਾਰੀ ਰੱਖਾਂਗੇ।