ਚੈਂਪੀਅਨਜ਼ ਟਰਾਫੀ ‘ਚ ਸ਼ਾਨਦਾਰ ਜਿੱਤ ਦਰਜ ‘ਤੇ CM ਸੁੱਖੂ ਨੇ ਭਾਰਤੀ ਕ੍ਰਿਕਟ ਟੀਮ ਨੂੰ ਹਿਮਾਚਲ ਦੌਰੇ ਲਈ ਦਿੱਤਾ ਵਿਸ਼ੇਸ਼ ਸੱਦਾ
ਭਾਰਤੀ ਟੀਮ ਨੇ ਬੀਤੀ ਸ਼ਾਮ ਦੁਬਈ ‘ਚ ਖੇਡੀ ਗਈ ਚੈਂਪੀਅਨ ਟਰਾਫੀ ਦੇ ਫਾਈਨਲ ‘ਚ ਨਿਊਜ਼ੀਲੈਂਡ ਖਿਲਾਫ ਸ਼ਾਨਦਾਰ ਜਿੱਤ ਦਰਜ ਕੀਤੀ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਚੈਂਪੀਅਨਜ਼ ਟਰਾਫੀ ਵਿੱਚ ਸ਼ਾਨਦਾਰ ਜਿੱਤ ਦਰਜ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਹਿਮਾਚਲ ਦੌਰੇ ਲਈ ਵਿਸ਼ੇਸ਼ ਸੱਦਾ ਦਿੱਤਾ ਹੈ। ਸੀਐਮ ਨੇ ਸੋਸ਼ਲ ਮੀਡੀਆ ਪੋਸਟ ‘ਤੇ ਲਿਖਿਆ ਕਿ ਟੀਮ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ।
ਉਨ੍ਹਾਂ ਲਿਖਿਆ ਕਿ ਪੂਰੀ ਭਾਰਤੀ ਟੀਮ ਥਕਾਵਟ ਦੂਰ ਕਰਨ ਅਤੇ ਆਰਾਮ ਕਰਨ ਲਈ ਹਿਮਾਚਲ ਦੀਆਂ ਖੂਬਸੂਰਤ ਵਾਦੀਆਂ ‘ਚ ਆ ਸਕਦੀ ਹੈ। ਟੀਮ ਦੇ ਠਹਿਰਣ ਨਾਲ ਸਬੰਧਤ ਸਾਰਾ ਖਰਚਾ ਸਰਕਾਰ ਚੁੱਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਟੀਮ ਇੰਡੀਆ ਦੀ ਮੇਜ਼ਬਾਨੀ ਕਰਕੇ ਖੁਸ਼ੀ ਹੋਵੇਗੀ। ਮੁੱਖ ਮੰਤਰੀ ਸੁੱਖੂ ਨੇ ਭਾਰਤੀ ਟੀਮ ਨੂੰ ਚੈਂਪੀਅਨਜ਼ ਟਰਾਫੀ ਵਿੱਚ ਜਿੱਤ ਲਈ ਵਧਾਈ ਦਿੱਤੀ।
ਟਰੰਪ ‘ਤੇ ਵਰ੍ਹੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੇ, ਦਿੱਤਾ ਵੱਡਾ ਬਿਆਨ