ਨਵੀ ਦਿੱਲੀ, 11 ਮਾਰਚ: ਭਾਰਤੀ ਪਹਿਲਵਾਨਾਂ ਲਈ ਚੰਗੀ ਖ਼ਬਰ ਹੈ। ਖੇਡ ਮੰਤਰਾਲੇ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ‘ਤੇ ਲਗਾਈ ਪਾਬੰਦੀ ਹਟਾ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਹੁਣ ਡਬਲਯੂਐੱਫਆਈ ਘਰੇਲੂ ਟੂਰਨਾਮੈਂਟਾਂ ਦਾ ਆਯੋਜਨ ਕਰ ਸਕਦਾ ਹੈ ਅਤੇ ਰਾਸ਼ਟਰੀ ਟੀਮ ਤੋਂ ਇਲਾਵਾ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਵੀ ਖਿਡਾਰੀਆਂ ਦੀ ਚੋਣ ਕਰ ਸਕਦਾ ਹੈ।
ਦਸੰਬਰ 2023 ‘ਚ ਲਗਾਈ ਗਈ ਸੀ ਪਾਬੰਦੀ
ਖੇਡ ਮੰਤਰਾਲੇ ਨੇ 24 ਦਸੰਬਰ 2023 ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਨੂੰ ਮੁਅੱਤਲ ਕਰ ਦਿੱਤਾ ਸੀ। ਸੰਜੇ ਸਿੰਘ ਦੇ ਪੈਨਲ ਨੇ 21 ਦਸੰਬਰ 2023 ਨੂੰ WFI ਚੋਣਾਂ ਜਿੱਤੀਆਂ ਸਨ। ਪਰ, WFI ‘ਤੇ ਸਿਰਫ 3 ਦਿਨਾਂ ਬਾਅਦ ਪਾਬੰਦੀ ਲਗਾ ਦਿੱਤੀ ਗਈ ਸੀ। ਦਰਅਸਲ, ਸਾਲ 2023 ਵਿੱਚ 21 ਦਸੰਬਰ ਨੂੰ ਡਬਲਯੂਐਫਆਈ ਦੇ ਪ੍ਰਧਾਨ ਬਣਨ ਤੋਂ ਬਾਅਦ, ਸੰਜੇ ਸਿੰਘ ਨੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖੇਤਰ ਵਿੱਚ ਰਾਸ਼ਟਰੀ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਆਯੋਜਿਤ ਕਰਨ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਖੇਡ ਮੰਤਰਾਲੇ ਨੇ 24 ਦਸੰਬਰ ਨੂੰ WFI ‘ਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਮੰਤਰਾਲੇ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ WFI ਨੇ ਸੁਧਾਰਾਤਮਕ ਕਦਮ ਚੁੱਕੇ ਹਨ, ਇਸ ਲਈ ਇਸ ਨੇ ਮੁਅੱਤਲੀ ਹਟਾਉਣ ਦਾ ਫੈਸਲਾ ਕੀਤਾ ਹੈ।
ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ‘ਤੇ ਗਿਆਨੀ ਰਘਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ