ਸੁਲਤਾਨਪੁਰ ਲੋਧੀ, 12 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਸਿਰੋਪਾਓ ਦਿੱਤਾ ਗਿਆ।
ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਸਿੰਘ ਸਾਹਿਬ ਦਾ ਦਸਤਾਰ ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ। ਸਿੰਘ ਸਾਹਿਬ ਨੇ ਦ੍ਰਿੜ੍ਹਤਾ ਪ੍ਰਗਟਾਉਂਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਖ਼ਾਲਸਾ ਪੰਥ ਦੇ ਇੱਕ ਸੱਚੇ ਸਿਪਾਹੀ ਬਣ ਕੇ ਵਿਚਰਣ ਦਾ ਬਲ ਬਖ਼ਸ਼ਣ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਹਜ਼ੂਰੀ ਰਾਗੀ ਭਾਈ ਦਿਆਲ ਸਿੰਘ, ਪ੍ਰਚਾਰਕ-ਕਮ-ਨਿਗਰਾਨ ਭਾਈ ਰਾਜਪਾਲ ਸਿੰਘ ਅਤੇ ਗੁਰਦੁਆਰਾ ਸਾਹਿਬ ਦਾ ਹੋਰ ਸਟਾਫ਼ ਵੀ ਮੌਜੂਦ ਰਿਹਾ।
ਉਪ-ਰਾਸ਼ਟਰਪਤੀ ਧਨਖੜ ਦੀ ਸਿਹਤ ਨਾਲ ਜੁੜਿਆ ਵੱਡਾ ਅਪਡੇਟ ਆਇਆ ਸਾਹਮਣੇ, ਏਮਜ਼ ਦਿੱਲੀ ਨੇ ਦਿਤੀ ਜਾਣਕਾਰੀ