ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਵੱਡਾ ਯੋਗਦਾਨ – ਸਪੀਕਰ ਸੰਧਵਾਂ

0
14

ਫਰੀਦਕੋਟ – ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਜੋ ਵਿਦੇਸਾਂ ਵਿੱਚ ਹੱਥ ਭੰਨਵੀਂ ਮਿਹਨਤ ਕਰਕੇ ਵੀ ਆਪਣੇ ਸੂਬੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਹਲਕੇ ਕੋਟਕਪੂਰਾ ਦੇ ਪਿੰਡ ਟਹਿਣਾ ਵਿਖੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਆਧੁਨਿਕ ਕੰਪਿਊਟਰ ਲੈਬ ਅਤੇ ਪਿੰਡ ਦੀ ਜਮੀਨ ਤੇ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਪਿੰਡ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਗੁਰਦੀਪ ਸਿੰਘ ਬਰਾੜ ਅਤੇ ਪਿੰਡ ਵਾਸੀ ਹਾਜ਼ਰ ਸਨ।

ਵਿੱਤੀ ਮਦਦ ਕਰਨ ਦਾ ਭਰੋਸਾ

ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪਿੰਡ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਗੁਰਦੀਪ ਸਿੰਘ ਬਰਾੜ ਜੋ ਕਿ ਅਮਰੀਕਾ ਵਿਖੇ ਰਹਿੰਦੇ ਹਨ, ਨੇ ਆਪਣੇ ਪਿਤਾ ਕਰਤਾਰ ਸਿੰਘ ਭਗਤ, ਮਾਤਾ ਸੰਤ ਕੌਰ ਦੀ ਯਾਦ ਵਿੱਚ ਪਿੰਡ ਦੇ ਸਕੂਲ ਵਿੱਚ ਆਧੁਨਿਕ ਕੰਪਿਊਟਰ ਲੈਬ ਅਤੇ ਖੇਡ ਸਟੇਡੀਅਮ ਲਈ ਖੁੱਲ੍ਹ ਕੇ ਵਿੱਤੀ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਸ਼ੇ ਤੇ ਨਸ਼ੇ ਦੇ ਸੁਦਾਗਰਾਂ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਬੱਚੇ ਖੇਡਾਂ ਵੱਲ ਧਿਆਨ ਦੇਣਗੇ ਤੇ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਸਿਹਤ ਤੇ ਸਿਹਤਮੰਦ ਮਨ ਦੇ ਮਾਲਕ ਬਣਨਗੇ। ਉਨ੍ਹਾਂ ਕਿਹਾ ਖੇਡਾਂ ਸਾਨੂੰ ਜਿੱਤ ਦੀ ਖੁਸ਼ੀ ਤੇ ਹੋਰਨਾਂ ਨੂੰ ਪ੍ਰਸੰਨ ਕਰਨਾ ਸਿਖਾਉਂਦੀਆਂ ਹਨ। ਉਨ੍ਹਾਂ ਪ੍ਰਵਾਸੀ ਪੰਜਾਬੀ ਸ. ਗੁਰਦੀਪ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਸਮੂਹ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਆਪਣੇ ਪਿੰਡਾਂ, ਸ਼ਹਿਰਾਂ ਦੇ ਵਿਕਾਸ ਤੇ ਲੋਕ ਭਲਾਈ ਦੇ ਕੰਮਾਂ ਵਿੱਚ ਹਿੱਸਾ ਲੈਣ ਤਾਂ ਜੋ ਉਹ ਆਪਣੀਆਂ ਜੜ੍ਹਾਂ ਨਾਲ ਜੁੜ੍ਹੇ ਰਹਿਣ।

LEAVE A REPLY

Please enter your comment!
Please enter your name here