ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ

0
17
Municipal elections will be held in Punjab on this date

ਡੀਗੜ੍ਹ, 13 ਮਾਰਚ 2025: ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਮਿਤੀ 30.03.2025 (ਐਤਵਾਰ) ਨੂੰ ਕਰਵਾਈਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪਹਿਲੀ ਮਿਤੀ 17.03.2025 (ਸੋਮਵਾਰ) ਨੂੰ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20.03.2025 (ਵੀਰਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ 21.03.2025 (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਇਸ ਸਬੰਧੀ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 22.03.2025 (ਸ਼ਨੀਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ ਇਸ ਉਪਰੰਤ 30.03.2025 (ਐਤਵਾਰ) ਨੂੰ ਚੋਣਾਂ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ: ਪੰਜਾਬ ‘ਚ ਮੀਂਹ ਦੀ ਸੰਭਾਵਨਾ: 3 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨਾਂ ’ਤੇ ਵੋਟਾਂ ਦੀ ਸਮਾਪਤੀ ਤੋਂ ਤੁਰੰਤ ਬਾਅਦ ਕੀਤੀ ਜਾਵੇਗੀ ਅਤੇ 01.04.2025 (ਮੰਗਲਵਾਰ) ਨੂੰ ਚੋਣਾਂ ਮੁਕੰਮਲ ਹੋ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਸਬੰਧੀ ਰਸਮੀ ਨੋਟੀਫਿਕੇਸ਼ਨ 17.03.2025 ਨੂੰ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ ਉਕਤ 16 ਗ੍ਰਾਮ ਪੰਚਾਇਤਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਨੋਟੀਫਿਕੇਸ਼ਨ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

LEAVE A REPLY

Please enter your comment!
Please enter your name here