ਚੰਡੀਗੜ੍ਹ,15 ਮਾਰਚ: ਪੰਜਾਬ ਦੇ ਕਈ ਜ਼ਿਲਿਆਂ ‘ਚ ਬੀਤੇ ਦਿਨ (ਸ਼ੁਕਰਵਾਰ) ਨੂੰ ਮੀਂਹ ਪਿਆ ਜਿਸ ਨਾਲ ਮੌਸਮ ਖੁਸ਼ਨੁਮਾ ਹੋ ਗਿਆ। ਅੱਜ ਵੀ 13 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਨੁਮਾਨ ਹੈ ਕਿ ਅੱਜ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਦੋ ਦਿਨਾਂ ਵਿੱਚ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ 16 ਮਾਰਚ ਤੋਂ ਬਾਅਦ ਇਕ ਵਾਰ ਫਿਰ ਤਾਪਮਾਨ ਵਧੇਗਾ। ਜਿਸ ਤੋਂ ਬਾਅਦ ਗਰਮੀ ਵਧੇਗੀ।
ਇਹ ਵੀ ਪੜੋ : ਜਲੰਧਰ ਵਿੱਚ ਗੁੰਡਿਆਂ ‘ਤੇ ਪੁਲਿਸ ਦੀ ਕਾਰਵਾਈ, ਪੜ੍ਹੋ ਪੂਰੀ ਖਬਰ
ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਸ਼ਾਮਲ ਹਨ। ਮੀਂਹ ਤੋਂ ਇਲਾਵਾ ਇਨ੍ਹਾਂ ਥਾਵਾਂ ‘ਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।ਮੌਸਮ ‘ਚ ਇਹ ਬਦਲਾਅ ਪਿਛਲੇ ਕੁਝ ਦਿਨਾਂ ਤੋਂ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਹੋਇਆ ਹੈ।