‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਪਾਕਿਸਤਾਨ ਬੌਖਲਾਇਆ: ਟੁੱਟ ਰਿਹਾ ਹੈ ਨਸ਼ਿਆਂ ਦਾ ਗੱਠਜੋੜ, ਇਸ ਗੱਲ ਤੋਂ ਚਿੰਤਤ ਹੈ ਗੁਆਂਢੀ ਮੁਲਕ – ਮੀਤ ਹੇਅਰ

0
16

– ਪੰਜਾਬ ਵਿੱਚ ਟੁੱਟ ਰਿਹਾ ਹੈ ਨਸ਼ਿਆਂ ਦਾ ਗੱਠਜੋੜ, ਪਾਕਿਸਤਾਨ ਇਸ ਗੱਲ ਤੋਂ ਚਿੰਤਤ ਹੈ, ਅੱਜ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਨੂੰ ਚੁੱਕਣ ਵਾਲਾ ਕੋਈ ਨਹੀਂ – ਹੇਅਰ
– ਇਹ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਹੈ, ਪੰਜਾਬ ਅਤੇ ਪਾਕਿਸਤਾਨ ਵਿਚਾਲੇ 500 ਕਿੱਲੋਮੀਟਰ ਦੀ ਸਰਹੱਦ ਲਗਦੀ ਹੈ, ਪਰ ਨਸ਼ਿਆਂ ਦੀ ਸਪਲਾਈ ਰੋਕਣ ਦਾ ਕੋਈ ਪ੍ਰਬੰਧ ਨਹੀਂ – ਮੀਤ ਹੇਅਰ
– ਹੇਅਰ ਨੇ ਬੀਜੇਪੀ ‘ਤੇ ਚੁੱਕੇ ਸਵਾਲ, ਕਿਹਾ- ਹਾਲ ਹੀ ‘ਚ ਸ਼ਹਿਜ਼ਾਦ ਭੱਟੀ ਦਾ ਲਾਰੇਂਸ ਬਿਸ਼ਨੋਈ ਦਾ ਵੀਡੀਓ ਹੋਇਆ ਸੀ ਵਾਇਰਲ, ਕੀ ਦੇਸ਼ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ

ਚੰਡੀਗੜ੍ਹ, 17 ਮਾਰਚ 2025 – ਜਲੰਧਰ ਦੇ ਰਸੂਲਪੁਰ ‘ਚ ਹੋਏ ਗ੍ਰਨੇਡ ਹਮਲੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਹੈ। ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤੋਂ ਪ੍ਰੇਸ਼ਾਨ ਹੋ ਗਿਆ ਹੈ। ਇਸੇ ਲਈ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ‘ਚ ਨਸ਼ਿਆਂ ਦਾ ਗੱਠਜੋੜ ਤੋੜ ਰਹੀ ਹੈ ਅਤੇ ਇਸ ਨਾਲ ਪਾਕਿਸਤਾਨ ਦੇ ਡਰੱਗ ਮਾਫ਼ੀਆ ਨੂੰ ਤਕਲੀਫ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਹਨ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ਿਆਂ ਨੂੰ ਇਸ ਪਾਸੇ ਉਠਾਉਣ ਵਾਲਾ ਕੋਈ ਨਹੀਂ ਹੈ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ (SKM) ਵੱਲੋਂ 26 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

‘ਆਪ’ ਸਾਂਸਦ ਨੇ ਕਿਹਾ ਕਿ ਇਹ ਘਟਨਾ ਸਿਰਫ਼ ਪੰਜਾਬ ਦੀ ਨਹੀਂ ਸਗੋਂ ਕੌਮੀ ਸੁਰੱਖਿਆ ਦੀ ਹੈ। ਪੰਜਾਬ ਅਤੇ ਪਾਕਿਸਤਾਨ ਦੀ 500 ਕਿੱਲੋਮੀਟਰ ਦੀ ਸਰਹੱਦ ਸਾਂਝੀ ਹੈ, ਪਰ ਕੇਂਦਰੀ ਏਜੰਸੀਆਂ ਵੱਲੋਂ ਨਸ਼ਿਆਂ ਦੀ ਸਪਲਾਈ ਨੂੰ ਕਾਬੂ ਕਰਨ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ ਹਨ। ਇਹ ਬੇਹੱਦ ਮੰਦਭਾਗਾ ਹੈ।

ਮੀਤ ਹੇਅਰ ਨੇ ਭਾਜਪਾ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਹਾਲ ਹੀ ‘ਚ ਸ਼ਹਿਜ਼ਾਦ ਭੱਟੀ ਅਤੇ ਲਾਰੇਂਸ ਬਿਸ਼ਨੋਈ ਵਿਚਾਲੇ ਗੱਲਬਾਤ ਦਾ ਵੀਡੀਓ ਵਾਇਰਲ ਹੋਇਆ ਸੀ ਅਤੇ ਭਾਜਪਾ ਨੇ ਉਨ੍ਹਾਂ ਨੂੰ ਗੁਜਰਾਤ ਦੀ ਸਾਬਰਮਤੀ ਜੇਲ ‘ਚ ਮਹਿਮਾਨ ਵਜੋਂ ਰੱਖਿਆ ਹੋਇਆ ਹੈ। ਪਰ ਕੀ ਇਸ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ ?

LEAVE A REPLY

Please enter your comment!
Please enter your name here