ਨਵੀ ਦਿੱਲੀ,17 ਮਾਰਚ: ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪਿਤਾ ਡਾ. ਦੇਵੇਂਦਰ ਪ੍ਰਧਾਨ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 84 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੀਐਮ ਮੋਦੀ ਸਣੇ ਭਾਜਪਾ ਦੇ ਕਈ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਕੌਣ ਸਨ ਦੇਵੇਂਦਰ ਪ੍ਰਧਾਨ?
ਦੱਸ ਦਈਏ ਕਿ ਧਰਮਿੰਦਰ ਪ੍ਰਧਾਨ ਦੇ ਪਿਤਾ ਦੇਵੇਂਦਰ ਪ੍ਰਧਾਨ ਵੀ ਭਾਜਪਾ ਦੇ ਸੀਨੀਅਰ ਨੇਤਾ ਸਨ। ਉਹ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿੱਚ ਮੰਤਰੀ ਵੀ ਰਹੇ। ਉਨ੍ਹਾਂ ਦਾ ਪੁੱਤਰ ਧਰਮਿੰਦਰ ਪ੍ਰਧਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਕੇਂਦਰ ਸਰਕਾਰ ਵਿੱਚ ਸਿੱਖਿਆ ਮੰਤਰੀ ਹੈ।
ਓਡੀਸ਼ਾ CM ਨੇ ਜਤਾਇਆ ਦੁੱਖ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਵੇਂਦਰ ਪ੍ਰਧਾਨ ਨੂੰ ਉਨ੍ਹਾਂ ਦੇ ਘਰ ਜਾ ਕੇ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਵੀ ਦੇਵੇਂਦਰ ਪ੍ਰਧਾਨ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਛੋਟੇ ਸਿੱਧੂ ਦੇ ਪਹਿਲੇ ਜਨਮਦਿਨ ਮੌਕੇ ਹਵੇਲੀ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ, ਕੱਟਿਆ ਕੇਕ