ਕੈਬਿਨਟ ਮੰਤਰੀ ਈ.ਟੀ.ਓ ਨੇ ਮ੍ਰਿਤਕ ਖਿਡਾਰੀ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇਕ ਲੱਖ ਰੁਪਏ ਦਾ ਚੈਕ

0
71

ਅੰਮ੍ਰਿਤਸਰ: ਬੀਤੇ ਦਿਨੀਂ ਖੱਬੇ ਰਾਜਪੂਤਾਂ ਵਿਖੇ ਫੁੱਟਬਾਲ ਟੂਰਨਾਮੈਂਟ ਦੀ ਸਮਾਪਤੀ ਇਨਾਮ ਵੰਡ ਸਮਾਰੋਹ ਦੌਰਾਨ ਅਚਾਨਕ ਵਾਪਰੇ ਗੋਲੀ ਕਾਂਡ ਦੌਰਾਨ ਪਿੰਡ ਨੰਗਲੀ ਦੇ ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਉਮਰ 13 ਸਾਲ ਪੁੱਤਰ ਦਲਬੀਰ ਸਿੰਘ ਮੌਤ ਹੋ ਗਈ ਸੀ। ਉਹ ਤਿੰਨ ਭੈਣਾਂ ਦਾ ਇਕਲੋਤਾ ਭਰਾ ਸੀ।

ਕੈਬਨਿਟ ਮੰਤਰੀ ਨੇ ਕੀਤਾ ਵੱਡਾ ਐਲਾਨ

ਪਿੰਡ ਨੰਗਲੀ ਗ੍ਰਹਿ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਦੌਰਾਨ ਵਿਸ਼ੇਸ਼ ਤੌਰ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ:ਟੀ:ਓ ਪੁੱਜੇ। ਓਨਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮ੍ਰਿਤਕ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਇਕ ਲੱਖ ਰੁਪੲੈ ਦਾ ਚੈਕ ਭੇਂਟ ਕੀਤਾ ਅਤੇ ਐਲਾਨ ਕੀਤਾ ਕਿ ਮ੍ਰਿਤਕ ਗੁਰਸੇਵਕ ਸਿੰਘ ਦੇ ਨਾਮ ਤੇ ਖੇਡ ਸਟੇਡੀਅਮ ਬਣਾਇਆ ਜਾਵੇਗਾ ਅਤੇ ਪਰਿਵਾਰ ਦੀ ਹਰ ਸੰਭਵ ਆਰਥਿਕ ਮਦਦ ਵੀ ਕੀਤੀ ਜਾਵੇਗੀ। ਉਨਾਂ ਪਰਿਵਾਰ ਨੂੰ ਮਕਾਨ ਦੀ ਮੁੜ ਉਸਾਰੀ ਕਰਵਾਉਣ ਦਾ ਭਰੋਸਾ ਵੀ ਦਿੱਤਾ।

ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਗੇੜ ਦੀ ਮੀਟਿੰਗ ਜਾਰੀ, ਹਰਪਾਲ ਚੀਮਾ ਸਣੇ ਪੰਜਾਬ ਦੇ ਕਈ ਮੰਤਰੀ ਵੀ ਮੌਜੂਦ

ਕੈਬਨਿਟ ਮੰਤਰੀ ਈ:ਟੀ:ਓ ਨੇ ਕਿਹਾ ਕਿ ਗੁਰਸੇਵਕ ਸਿੰਘ ਦੀ ਕਮੀ ਤਾਂ ਹਮੇਸ਼ਾਂ ਪਰਿਵਾਰ ਨੂੰ ਰਹੇਗਾ ਪਰ ਅਸੀਂ ਪਰਿਵਾਰ ਨਾਲ ਹਰ ਦੁੱਖ ਸੁਖ ਦੀ ਘੜੀ ਵਿੱਚ ਸਾਥ ਦਿਆਂਗੇ। ਉਨ੍ਹਾਂ ਕਿਹਾ ਕਿ ਫੁੱਟਬਾਲ ਦੇ ਖਿਡਾਰੀ ਗੁਰਸੇਵਕ ਸਿੰਘ ਦਾ ਮਾੜੇ ਅਨਸਰਾਂ ਦੀ ਗੋਲੀ ਦਾ ਸ਼ਿਕਾਰ ਹੋ ਜਾਣਾ ਬਹੁਤ ਮੰਦਭਾਗਾ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਸਖਤ ਸਜਾ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here