ਚੰਡੀਗੜ੍ਹ,19 ਮਾਰਚ: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਦੌਰ ਦੀ ਗੱਲਬਾਤ ਕਰੀਬ ਚਾਰ ਘੰਟੇ ਚੱਲੀ। ਪਰ, ਅੱਜ ਵੀ ਕੋਈ ਨਤੀਜਾ ਨਹੀਂ ਨਿਕਲਿਆ। ਇਸ ਵਿਚਾਲੇ ਹੀ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ ਕਿ ਚੰਡੀਗੜ੍ਹ ਤੋਂ ਮੀਟਿੰਗ ਖ਼ਤਮ ਮਗਰੋਂ ਵਾਪਸ ਪਰਤ ਰਹੇ ਸਰਵਣ ਸਿੰਘ ਪੰਧੇਰ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ
ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਗੇੜ ਦੀ ਮੀਟਿੰਗ ਖਤਮ, ਕੇਂਦਰੀ ਮੰਤਰੀ ਚੌਹਾਨ ਨੇ ਦਿੱਤਾ ਵੱਡਾ ਬਿਆਨ
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ “ਅਚਾਨਕ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪੁਲਿਸ ਫੋਰਸ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਹੀ ਦੱਸ ਸਕਦੀ ਹੈ ਕਿ ਇਹ ਸਾਡੀ ਸੁਰੱਖਿਆ ਲਈ ਹੈ ਜਾਂ ਕੋਈ ਹੋਰ ਇਨਪੁਟ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਝੁਕਣ ਵਾਲੇ ਨਹੀਂ ਹਨ। ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਧਰਨੇ ਵਾਲੀ ਥਾਂ ’ਤੇ ਪਹੁੰਚਣ ਦਾ ਸੱਦਾ ਦਿੱਤਾ।”