ਨਵੀ ਦਿੱਲੀ, 25 ਮਾਰਚ: ਨਿਊਜ਼ੀਲੈਂਡ ‘ਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੰਬੇ ਸਮੇਂ ਤੱਕ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਨਿਊਜ਼ੀਲੈਂਡ ਦੇ ਦੱਖਣੀ ਟਾਪੂ ਦੇ ਪੱਛਮੀ ਤੱਟ ‘ਤੇ ਅੱਜ ਸਵੇਰੇ 07.13 ਵਜੇ 6.5 ਤੀਬਰਤਾ ਦਾ ਭੂਚਾਲ ਆਇਆ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਸੁਨਾਮੀ ਦਾ ਖਤਰਾ
ਨਿਊਜ਼ੀਲੈਂਡ ਦੇ ਰਿਵਰਟਨ ਤੱਟ ‘ਤੇ ਭੂਚਾਲ ਤੋਂ ਬਾਅਦ ਕਿਸੇ ਇਮਾਰਤ ਨੂੰ ਨੁਕਸਾਨ ਨਹੀਂ ਪਹੁੰਚਿਆ ਹੈ। ਪਰ ਇੱਥੇ ਟੀਮ ਅਜੇ ਵੀ ਮੁਲਾਂਕਣ ਵਿੱਚ ਰੁੱਝੀ ਹੋਈ ਹੈ। ਟੀਮ ਦੇ ਅਧਿਕਾਰੀਆਂ ਨੇ ਕਿਹਾ ਕਿ ਖ਼ਤਰਾ ਅਜੇ ਟਲਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਭੂਚਾਲ ਦੀ ਤੀਬਰਤਾ ਬਹੁਤ ਜ਼ਿਆਦਾ ਸੀ ਇਸ ਲਈ ਸੁਨਾਮੀ ਦਾ ਖ਼ਤਰਾ ਮੰਡਰਾ ਰਿਹਾ ਹੈ। ਐਮਰਜੈਂਸੀ ਮੈਨੇਜਮੈਂਟ ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ। ਸੁਨਾਮੀ ਦੇ ਖਤਰੇ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਸਬੰਧੀ ਅੱਜ ਹੋਵੇਗੀ ਹਾਈਕੋਰਟ ‘ਚ ਸੁਣਵਾਈ
ਇਸ ਤੋਂ ਪਹਿਲਾਂ ਪਿਛਲੇ ਮਹੀਨੇ ਦੀ 27 ਤਰੀਕ ਨੂੰ ਨੇਪਾਲ ਵਿੱਚ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਅਤੇ 5.5 ਮਾਪੀ ਗਈ ਸੀ। ਬਿਹਾਰ, ਪੱਛਮੀ ਬੰਗਾਲ ਸਮੇਤ ਕਈ ਸੂਬਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।