ਚੰਡੀਗੜ੍ਹ, 25 ਮਾਰਚ: ਚੰਡੀਗੜ੍ਹ ਪ੍ਰਸ਼ਾਸਨ ਨੇ ਡਾਕਟਰ ਭੀਮ ਰਾਓ ਅੰਬੇਡਕਰ ਜੈਅੰਤੀ ਮੌਕੇ 14 ਅਪ੍ਰੈਲ (ਸੋਮਵਾਰ) ਨੂੰ ਜਨਤਕ ਛੁੱਟੀ ਐਲਾਨੀ ਹੈ। ਇਹ ਛੁੱਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਫੈਕਟਰੀਆਂ ਅਤੇ ਕੰਪਨੀਆਂ ਵਿੱਚ ਲਾਗੂ ਹੋਵੇਗੀ।
ਬਜਟ ਤੋਂ ਪਹਿਲਾਂ ਹਨੂੰਮਾਨ ਜੀ ਦੇ ਦਰਬਾਰ ‘ਚ ਨਤਮਸਤਕ ਹੋਈ CM ਰੇਖਾ, ਕੈਬਨਿਟ ਮੰਤਰੀਆਂ ਨੇ ਵੀ ਕੀਤੇ ਦਰਸ਼ਨ
ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਗੁੱਡ ਫਰਾਈਡੇ (18 ਅਪ੍ਰੈਲ) ਅਤੇ ਬੁੱਧ ਪੂਰਨਿਮਾ (12 ਮਈ) ਨੂੰ ਵੀ ਜਨਤਕ ਛੁੱਟੀਆਂ ਹੋਣਗੀਆਂ। ਇਹ ਛੁੱਟੀਆਂ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਫੈਕਟਰੀਆਂ ਅਤੇ ਕੰਪਨੀਆਂ ਵਿੱਚ ਲਾਗੂ ਹੋਣਗੀਆਂ।