ਨਵੀ ਦਿੱਲੀ, 28 ਮਾਰਚ : ਕਰਨਾਟਕ ਵਿੱਚ ਇੱਕ ਵਾਰ ਫਿਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਵਾਰ ਦੁੱਧ ਦੀਆਂ ਕੀਮਤਾਂ ਵਿੱਚ 4 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਭਾਰੀ ਵਾਧੇ ਕਾਰਨ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ‘ਤੇ ਭਾਰੀ ਬੋਝ ਪਵੇਗਾ। ਸਹਿਕਾਰਤਾ ਮੰਤਰੀ ਕੇ.ਐਨ. ਰਾਜਨਾ ਨੇ ਐਲਾਨ ਕੀਤਾ ਕਿ ਸੂਬੇ ‘ਚ 1 ਅਪ੍ਰੈਲ ਤੋਂ ਦੁੱਧ ਦੀਆਂ ਕੀਮਤਾਂ ‘ਚ 4 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਜਾਵੇਗਾ।ਮੰਤਰੀ ਨੇ ਕਿਹਾ ਕਿ ਦੁੱਧ ਯੂਨੀਅਨਾਂ ਅਤੇ ਕਿਸਾਨਾਂ ਦੇ ਦਬਾਅ ਕਾਰਨ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ।
ਇਹ ਵੀ ਪੜੋ : ਲੁਧਿਆਣਾ ਕੋਰਟ ਨੇ ਸੁਣਾਇਆ ਵੱਡਾ ਫੈਸਲਾ; 4 ਸਾਲ ਦੀ ਬੱਚੀ ਨਾਲ ਰੇਪ ਤੇ ਕਤਲ ਦੇ ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ
ਕਰਨਾਟਕ ‘ਚ ਦੁੱਧ ਦੀਆਂ ਕੀਮਤਾਂ ‘ਚ ਵਾਧੇ ਨੂੰ ਲੈ ਕੇ ਭਾਜਪਾ ਨੇ ਸਿੱਧਰਮਈਆ ਸਰਕਾਰ ‘ਤੇ ਹਮਲਾ ਬੋਲਿਆ ਹੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ, ‘ਕਰਨਾਟਕ ‘ਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਦੁੱਧ ਦੀਆਂ ਕੀਮਤਾਂ, ਪੈਟਰੋਲ ਦੀਆਂ ਕੀਮਤਾਂ, ਰਜਿਸਟ੍ਰੇਸ਼ਨ ਫੀਸ,ਵਾਹਨ ਟੈਕਸ, ਵਾਹਨ ਰਜਿਸਟ੍ਰੇਸ਼ਨ ਫੀਸ ਅਤੇ ਜਨਮ-ਮੌਤ ਦੇ ਸਰਟੀਫਿਕੇਟਾਂ ਦੀਆਂ ਕੀਮਤਾਂ ਲਗਭਗ ਦੋ ਸਾਲਾਂ ਤੋਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਅੱਜ ਦੂਜੀ ਵਾਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਭਾਵ ਉਨ੍ਹਾਂ ਦੀ ਆਰਥਿਕ ਹਾਲਤ ਠੀਕ ਨਹੀਂ ਹੈ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ, ‘ਭਾਅ ਵਧਾਉਣ ਦਾ ਫੈਸਲਾ ਮਿਲਕ ਯੂਨੀਅਨ ਵੱਲੋਂ ਲਿਆ ਗਿਆ ਹੈ। ਉਨ੍ਹਾਂ ਨੇ ਪਹਿਲਾਂ 5 ਰੁਪਏ ਪ੍ਰਤੀ ਲੀਟਰ ਦੇ ਵਾਧੇ ਦੀ ਮੰਗ ਕੀਤੀ ਸੀ, ਪਰ ਸਰਕਾਰ 4 ਰੁਪਏ ਮੰਨ ਗਈ। 4 ਰੁਪਏ ਦਾ ਪੂਰਾ ਵਾਧਾ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ, ‘ਕਿਉਂਕਿ ਇਹ 4 ਰੁਪਏ ਦਾ ਵਾਧਾ ਕਿਸਾਨਾਂ ਲਈ ਹੈ, ਮੈਂ ਉਨ੍ਹਾਂ ਦਾ ਸਹਿਯੋਗ ਚਾਹੁੰਦਾ ਹਾਂ।’









