ਚੰਡੀਗੜ੍ਹ, 28 ਮਾਰਚ: ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਅਤੇ ਪੰਜਾਬ ਪੁਲਸ ਵੱਲੋਂ ਨਜ਼ਰਬੰਦ ਕੀਤੇ ਗਏ ਕਈ ਕਿਸਾਨਾਂ ਨੂੰ ਵੀਰਵਾਰ ਦੇਰ ਰਾਤ ਪਟਿਆਲਾ ਅਤੇ ਮੁਕਤਸਰ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲੀਸ ਨੇ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੱਖਿਆ ਹੋਇਆ ਹੈ। ਪੁਲੀਸ ਦਾ ਕਹਿਣਾ ਹੈ ਕਿ ਡੱਲੇਵਾਲ ਹਿਰਾਸਤ ਵਿੱਚ ਨਹੀਂ ਹਨ।
ਦੁੱਧ ਦੀਆਂ ਕੀਮਤਾਂ ‘ਚ 4 ਰੁਪਏ ਦਾ ਵਾਧਾ! 1 ਅਪ੍ਰੈਲ ਤੋਂ ਨਵੀਆਂ ਦਰਾਂ ਲਾਗੂ
ਜੇਲ੍ਹ ਤੋਂ ਬਾਹਰ ਆ ਕੇ ਸਰਵਣ ਸਿੰਘ ਪੰਧੇਰ ਨੇ ਕਿਹਾ, “ਮੈਂ ਪਟਿਆਲੇ ਦੇ ਬਹਾਦਰਗੜ੍ਹ ਕਿਲ੍ਹੇ ਵਿੱਚ ਜਾਵਾਂਗਾ। ਉਥੇ ਆਪਣੇ ਸਾਥੀ ਕਿਸਾਨਾਂ ਨਾਲ ਗੱਲਬਾਤ ਕਰਾਂਗੇ। ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਸਰਕਾਰ ਵੱਲੋਂ ਸਾਡਾ ਮੋਰਚਾ ਹਟਾਏ ਜਾਣ ਦੀ ਅਸੀਂ ਸਖ਼ਤ ਨਿਖੇਧੀ ਕਰਾਂਗੇ। ਅੱਜ ਅਸੀਂ ਅਗਲੇ ਪ੍ਰੋਗਰਾਮ ਬਾਰੇ ਸਾਥੀ ਕਿਸਾਨਾਂ ਨਾਲ ਗੱਲਬਾਤ ਕਰਾਂਗੇ।” ਦੱਸ ਦਈਏ ਕਿ
ਅੱਜ ਐਸ.ਕੇ.ਐਮ ਪੰਜਾਬ ਵਿੱਚ ਡੀਸੀ ਦਫ਼ਤਰ ਦੇ ਬਾਹਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੇ ਵਿਰੋਧ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਸਵੇਰੇ 11 ਵਜੇ ਤੋਂ 3 ਵਜੇ ਤੱਕ ਕਿਸਾਨ ਡੀਸੀ ਨੂੰ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਣਗੇ।
ਜ਼ਿਕਰਯੋਗ ਹੈ ਕਿ ਬੀਤੀ 19 ਮਾਰਚ ਨੂੰ ਅੰਦੋਲਨਕਾਰੀ ਸੰਗਠਨ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਨੇ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਸ਼ਿਵਰਾਜ ਸਿੰਘ ਚੌਹਾਨ, ਪਿਊਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਤੋਂ ਪਰਤ ਰਹੇ ਸਰਵਣ ਸਿੰਘ ਪੰਧੇਰ ਸਣੇ ਕਈ ਕਿਸਾਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਚ ਲੈ ਲਿਆ ਸੀ