ਗਾਜ਼ੀਆਬਾਦ ਵਿੱਚ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਜਿੱਥੇ ਭੋਜਪੁਰ ਥਾਣਾ ਖੇਤਰ ਦੇ ਗੋਂ ਅਤਰੌਲੀ ਵਿੱਚ ਸਥਿਤ ਨਾਰਥ ਈਸਟਰਨ ਰਬੜ ਐਂਡ ਰੋਲ ਫੈਕਟਰੀ ਵਿੱਚ ਬਾਇਲਰ ਫਟ ਗਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ।
ਸਰਵਣ ਸਿੰਘ ਪੰਧੇਰ ਸਣੇ ਕਈ ਕਿਸਾਨ ਆਗੂ ਜੇਲ੍ਹ ’ਚੋਂ ਰਿਹਾਅ, 19 ਮਾਰਚ ਨੂੰ ਪੁਲਿਸ ਨੇ ਲਏ ਸਨ ਹਿਰਾਸਤ ‘ਚ
ਪ੍ਰਾਪਤ ਜਾਣਕਾਰੀ ਅਨੁਸਾਰ 28 ਮਾਰਚ ਨੂੰ ਸਵੇਰੇ 5.30 ਵਜੇ ਅਚਾਨਕ ਫੈਕਟਰੀ ਅੰਦਰ ਜ਼ੋਰਦਾਰ ਧਮਾਕਾ ਹੋਇਆ ਅਤੇ ਅੱਗ ਚਾਰੇ ਪਾਸੇ ਫੈਲ ਗਈ। ਰੌਲਾ ਸੁਣ ਕੇ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਪੁਲਿਸ ਅਤੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੇ ਅੰਦਰ ਬਾਇਲਰ ਫਟ ਗਿਆ।
ਫਿਲਹਾਲ ਮੌਕੇ ‘ਤੇ ਲੋੜੀਂਦੀ ਪੁਲਿਸ ਫੋਰਸ ਮੌਜੂਦ ਹੈ। ਬੁਆਇਲਰ ਫਟਣ ਕਾਰਨ ਤਿੰਨ ਮੁਲਾਜ਼ਮਾਂ ਯੋਗਿੰਦਰ ਕੁਮਾਰ, ਅਨੁਜ ਅਤੇ ਅਵਧੇਸ਼ ਕੁਮਾਰ ਦੀ ਮੌਤ ਹੋ ਗਈ ਹੈ। ਇੱਕ ਹੋਰ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ਦਾ ਨਿੱਜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।