ਦੇਸ਼ ਭਰ ‘ਚ ਈਦ ਦੇ ਤਿਓਹਾਰ ਦਾ ਜਸ਼ਨ; PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

0
115

ਨਵੀ ਦਿੱਲੀ, 31 ਮਾਰਚ: ਦੇਸ਼ ‘ਚ ਅੱਜ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਈਦ ਦੇ ਖਾਸ ਮੌਕੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਸਮੇਤ ਕਈ ਹੋਰ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ “ਈਦ ਦਾ ਤਿਉਹਾਰ ਸਾਡੇ ਸਮਾਜ ਵਿੱਚ ਉਮੀਦ, ਸਦਭਾਵਨਾ ਅਤੇ ਦਇਆ ਦੀ ਭਾਵਨਾ ਨੂੰ ਵਧਾਏ। ਤੁਹਾਨੂੰ ਤੁਹਾਡੇ ਸਾਰੇ ਯਤਨਾਂ ਵਿੱਚ ਖੁਸ਼ੀ ਅਤੇ ਸਫਲਤਾ ਮਿਲੇ। ਈਦ ਮੁਬਾਰਕ!

ਲੁਧਿਆਣਾ ‘ਚ ਹੌਜ਼ਰੀ ਫੈਕਟਰੀ ‘ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸੁਆਹ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਭਾਈਚਾਰੇ ਅਤੇ ਦਾਨ ਦੀ ਭਾਵਨਾ ਨੂੰ ਮਜ਼ਬੂਤ ​​ਕਰਦਾ ਹੈ। ਉਨ੍ਹਾਂ ਨੇ ਲਿਖਿਆ, ”ਈਦ-ਉਲ-ਫਿਤਰ ਦੇ ਇਸ ਸ਼ੁਭ ਮੌਕੇ ‘ਤੇ ਸਾਰੇ ਦੇਸ਼ਵਾਸੀਆਂ, ਖਾਸ ਕਰਕੇ ਸਾਡੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ।

ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਈਦ ਦੀ ਵਧਾਈ ਦਿੱਤੀ ਅਤੇ ਸੋਸ਼ਲ ਮੀਡੀਆ ‘ਤੇ ਲਿਖਿਆ, “ਈਦ ਮੁਬਾਰਕ! ਇਹ ਖੁਸ਼ੀ ਦਾ ਮੌਕਾ ਤੁਹਾਡੇ ਅਤੇ ਤੁਹਾਡੇ ਚਹੇਤਿਆਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਚੰਗੀ ਸਿਹਤ ਦਾ ਸੰਦੇਸ਼ ਲੈ ਕੇ ਆਵੇ।” ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਸ਼ੁੱਭਕਾਮਨਾਵਾਂ ਦਿੱਤੀਆਂ। ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਈਦ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪਟਨਾ ਦੇ ਗਾਂਧੀ ਮੈਦਾਨ ਪਹੁੰਚੇ। ਭਾਜਪਾ ਨੇਤਾ ਸ਼ਾਹਨਵਾਜ਼ ਹੁਸੈਨ ਨੇ ਦਿੱਲੀ ਦੇ ਸੰਸਦ ਮਾਰਗ ‘ਤੇ ਸਥਿਤ ਮਸਜਿਦ ‘ਚ ਨਮਾਜ਼ ਅਦਾ ਕੀਤੀ।

ਦੱਸ ਦਈਏ ਕਿ ਵਾਰਾਣਸੀ ਦੀ ਜਾਮਾ ਮਸਜਿਦ ‘ਚ ਵੱਡੀ ਗਿਣਤੀ ‘ਚ ਸ਼ਰਧਾਲੂ ਇਕੱਠੇ ਪਹੁੰਚੇ। ਇਸ ਕਾਰਨ ਸਾਰੇ ਲੋਕਾਂ ਨੂੰ ਮਸਜਿਦ ‘ਚ ਨਮਾਜ਼ ਅਦਾ ਕਰਨ ਲਈ ਜਗ੍ਹਾ ਨਹੀਂ ਮਿਲੀ। ਇਸ ਤੋਂ ਬਾਅਦ ਕੁਝ ਲੋਕਾਂ ਨੇ ਪੌੜੀਆਂ ‘ਤੇ ਈਦ ਦੀ ਨਮਾਜ਼ ਅਦਾ ਕੀਤੀ।

 

LEAVE A REPLY

Please enter your comment!
Please enter your name here