ਪਟਿਆਲਾ: ਬਾਦਸ਼ਾਹਪੁਰ ਪੁਲਿਸ ਚੌਕੀ ‘ਚ ਧਮਾਕਾ ਹੋਣ ਕਾਰਨ ਹੜਕੰਪ ਮਚ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪਟਿਆਲਾ ਰੇਂਜ ਦੇ ਡੀਆਈਜੀ ਅਤੇ ਐਸਐਸਪੀ ਮੌਕੇ ’ਤੇ ਪੁੱਜੇ। ਇਹ ਧਮਾਕਾ ਚੌਕੀ ਦੀ ਕੰਧ ਨੇੜੇ ਹੋਇਆ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਧਮਾਕਾ ਗ੍ਰੇਨੇਡ ਹਮਲਾ ਸੀ ਜਾਂ ਕੁਝ ਹੋਰ। ਪੰਜਾਬ ਦੇ ਕਈ ਥਾਣਿਆਂ ਅਤੇ ਚੌਕੀਆਂ ‘ਤੇ ਇਸ ਤਰ੍ਹਾਂ ਦੇ ਮਾਮਲੇ ਪਹਿਲਾ ਵੀ ਸਾਹਮਣੇ ਆ ਚੁੱਕੇ ਹਨ ।
ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ
ਇਹ ਧਮਾਕਾ ਬਾਦਸ਼ਾਹਪੁਰ ਪੁਲਿਸ ਚੌਕੀ ਦੇ ਦਫ਼ਤਰ ਵਿੱਚ ਹੋਇਆ। ਧਮਾਕੇ ਕਾਰਨ ਆਸ-ਪਾਸ ਦੇ ਘਰਾਂ ‘ਚ ਰਹਿਣ ਵਾਲੇ ਲੋਕ ਡਰ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਇਹ ਧਮਾਕਾ ਦੇਰ ਰਾਤ ਹੋਇਆ। ਜਿਸ ਤੋਂ ਬਾਅਦ ਪੁਲਿਸ ਕੰਟਰੋਲ ਰੂਮ ‘ਚ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪਟਿਆਲਾ ਪੁਲਿਸ ਦੀਆਂ ਜਾਂਚ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਦੇਰ ਰਾਤ ਜਦੋਂ ਧਮਾਕੇ ਦੀ ਆਵਾਜ਼ ਸੁਣੀ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਆਲੇ-ਦੁਆਲੇ ਦੇ ਇਲਾਕੇ ਦੀ ਜਾਂਚ ਕੀਤੀ ਗਈ, ਪਰ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਫਿਲਹਾਲ ਹਰ ਐਂਗਲ ਤੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।