ਫਾਜ਼ਿਲਕਾ 2 ਅਪ੍ਰੈਲ : ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕੀਤੀ । ਜ਼ਿਕਰ ਯੋਗ ਹੈ ਕਿ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਦੌਰਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਲੇਬਰ ਵਿਭਾਗ ਦੀ ਬੰਦ ਪਈ ਸਾਈਟ ਦਾ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ ਸੀ। ਜਿਸ ਤੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਖਲ ਦਿੰਦਿਆਂ ਇਹ ਵੈਬਸਾਈਟ ਨੂੰ ਮੁੜ ਸ਼ੁਰੂ ਕਰਵਾਇਆ ਸੀ ।
ਯੁੱਧ ਨਸ਼ਿਆਂ ਵਿਰੁੱਧ: ਰਾਜਪਾਲ ਕਟਾਰੀਆ ਭਲਕੇ ਡੇਰਾ ਬਾਬਾ ਨਾਨਕ ਤੋਂ ਕਰਨਗੇ ਪੈਦਲ ਯਾਤਰਾ ਦੀ ਸ਼ੁਰੂਆਤ
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਵੈਬਸਾਈਟ ਦੇ ਸ਼ੁਰੂ ਹੋਣ ਨਾਲ ਉਸਾਰੀ ਕਿਰਤੀਆਂ ਦੀਆਂ ਰੁਕੀਆਂ ਹੋਈਆਂ ਫਾਈਲਾਂ ਪਾਸ ਹੋਣ ਲੱਗੀਆਂ ਹਨ । ਉਹਨਾਂ ਨੇ ਕਿਹਾ ਕਿ ਉਸਾਰੀ ਕਿਰਤੀਆਂ ਨੂੰ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾਂਦਾ ਹੈ ਪਰ ਇਹ ਵੈਬਸਾਈਟ ਬੰਦ ਹੋਣ ਕਾਰਨ ਲਾਭਪਾਤਰੀਆਂ ਨੂੰ ਇਹਨਾਂ ਸਕੀਮਾਂ ਦਾ ਲਾਹਾ ਨਹੀਂ ਮਿਲ ਰਿਹਾ ਸੀ। ਉਹਨਾਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਵੀ ਕੀਤਾ ਜਿਨਾਂ ਦੇ ਦਖਲ ਨਾਲ ਇਹ ਵੈਬਸਾਈਟ ਤੁਰੰਤ ਸ਼ੁਰੂ ਹੋ ਗਈ ।
ਵਿਧਾਇਕ ਨੇ ਦੱਸਿਆ ਕਿ ਵੈਬਸਾਈਟ ਸ਼ੁਰੂ ਹੋਣ ਤੋਂ ਬਾਅਦ ਫਾਜ਼ਿਲਕਾ ਵਿੱਚ 5500 ਅਰਜੀਆਂ ਦਾ ਨਿਪਟਾਰਾ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਇਸ ਨਾਲ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦਾ ਛੇਤੀ ਲਾਭ ਮਿਲੇਗਾ। ਉਨਾਂ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਬਾਕੀ ਰਹਿਦੀਆਂ ਅਰਜ਼ੀਆਂ ਦਾ ਵੀ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ ਅਤੇ ਉਸਾਰੀ ਕਿਰਤੀਆਂ ਨੂੰ ਬਣਨ ਦੇ ਲਾਭ ਦਿੱਤੇ ਜਾਣ।