ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਨਾਰਨੌਂਦ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ। ਜੀਂਦ ਰੋਡ ‘ਤੇ ਇਕ ਤੇਜ਼ ਰਫਤਾਰ ਰੋਡਵੇਜ਼ ਬੱਸ ਨੇ 19 ਸਾਲਾ ਨੌਜਵਾਨ ਨੂੰ ਕੁਚਲ ਦਿੱਤਾ। ਹਾਦਸੇ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਘਟਨਾ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਲੁਧਿਆਣਾ ‘ਚ ਸੀਵਰੇਜ ‘ਚ ਡਿੱਗਿਆ ਬਜ਼ੁਰਗ; ਇਲਾਜ ਦੌਰਾਨ ਹੋਈ ਮੌਤ
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਨਾਰਨੌਂਦ ਦੇ ਵਾਰਡ ਨੰਬਰ 1 ਦੇ ਦੀਪਕ ਵਜੋਂ ਹੋਈ ਹੈ। ਉਹ ਸ਼ੁੱਕਰਵਾਰ ਸਵੇਰੇ ਕਰੀਬ 9 ਵਜੇ ਆਪਣੇ ਵੱਡੇ ਭਰਾ ਵਿਕਰਮ ਨੂੰ ਮਿਲਣ ਆਇਆ ਸੀ। ਵਿਕਰਮ ਅਨੁਸਾਰ ਦੋਵੇਂ ਭਰਾ ਸੜਕ ਕਿਨਾਰੇ ਖੜ੍ਹੇ ਗੱਲਾਂ ਕਰ ਰਹੇ ਸਨ। ਇਸੇ ਦੌਰਾਨ ਹਾਂਸੀ ਵੱਲੋਂ ਆ ਰਹੀ ਇੱਕ ਰੋਡਵੇਜ਼ ਬੱਸ ਨੇ ਇੱਕ ਹੋਰ ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਵਿੱਚ ਅਚਾਨਕ ਕੱਟ ਮਾਰਿਆ। ਬੱਸ ਨੇ ਦੀਪਕ ਨੂੰ ਸਿੱਧੀ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਬੱਸ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਨੇ ਦੀਪਕ ਨੂੰ ਤੁਰੰਤ ਨਾਰਨੌਂਦ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕਰ ਰਹੀ ਹੈ।