ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਰਾਜਪਾਲ ਵੱਲੋਂ ਪੈਦਲ ਯਾਤਰਾ; ਅੱਜ ਜਲਿਆਂਵਾਲਾ ਬਾਗ ਵਿਖੇ ਹੋਵੇਗੀ ਮਾਰਚ ਦੀ ਸਮਾਪਤੀ

0
20

ਅੰਮ੍ਰਿਤਸਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਗਿਆ ਪੈਦਲ ਮਾਰਚ ਬੀਤੇ ਦਿਨ (ਪੰਜਵੇਂ ਦਿਨ) ਅੰਮ੍ਰਿਤਸਰ ਵਿੱਚ ਦਾਖਲ ਹੋਇਆ। ਮਾਰਚ ਦੀ ਅਗਵਾਈ ਕਰ ਰਹੇ ਰਾਜਪਾਲ ਪੰਜਾਬ ਨੇ ਰਾਜ ਵਿੱਚੋਂ ਨਸ਼ੇ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਦਿਆਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਯੋਧਿਆਂ, ਪੈਗੰਬਰਾਂ, ਖਿਡਾਰੀਆਂ, ਦੇਸ਼ ਭਗਤਾਂ ਦੀ ਧਰਤੀ ਕਰਕੇ ਜਾਣਿਆ ਜਾਂਦਾ ਹੈ ਅਤੇ ਇਸ ਦੀ ਇਹੀ ਪਹਿਚਾਣ ਬਣੀ ਰਹਿਣੀ ਚਾਹੀਦੀ ਹੈ।

ਬਰਨਾਲਾ ਪੁਲੀਸ ਦੀ ਵੱਡੀ ਸਫ਼ਲਤਾ; ਅਗਵਾ ਹੋਇਆ 2 ਸਾਲ ਦਾ ਬੱਚਾ ਮਾਪਿਆਂ ਨੂੰ ਕੀਤਾ ਸਪੁਰਦ

ਉਹਨਾਂ ਕਿਹਾ ਕਿ ਜਦੋਂ ਵੀ ਦੇਸ਼ ਉੱਤੇ ਕੋਈ ਸੰਕਟ ਪਿਆ ਹੈ ਤਾਂ ਪੰਜਾਬ ਵਾਸੀਆਂ ਨੇ ਅੱਗੇ ਹੋ ਕੇ ਇਸ ਦਾ ਸਾਹਮਣਾ ਕੀਤਾ ਹੈ, ਚਾਹੇ ਉਹ ਦੁਸ਼ਮਣ ਵੱਲੋਂ ਕੀਤਾ ਗਿਆ ਵਾਰ ਹੋਵੇ, ਦੇਸ਼ ਨੂੰ ਭਈ ਅਨਾਜ ਦੀ ਲੋੜ ਹੋਵੇ ਜਾਂ ਦੇਸ਼ ਨੂੰ ਪਏ ਹਥਿਆਰਾਂ ਦੀ ਲੋੜ ਹੋਵੇ, ਪੰਜਾਬ ਹਮੇਸ਼ਾ ਅੱਗੇ ਹੋ ਕੇ ਦੇਸ਼ ਲਈ ਖੜਿਆ ਹੈ। ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਵੀ ਪੰਜਾਬ ਦੇ ਸੂਰਬੀਰਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਹਨਾਂ ਕਿਹਾ ਕਿ ਬੀਤੇ ਸਮੇਂ ਵਿੱਚ ਨਸ਼ੇ ਦਾ ਘੁਣ ਪੰਜਾਬ ਨੂੰ ਲੱਗਾ ਹੈ ਜਿਸ ਨੂੰ ਖੁਰਚ ਦੇਣ ਦੀ ਲੋੜ ਹੈ।

ਉਹਨਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਰਾਜਪਾਲ ਪੰਜਾਬ ਜਾਂ ਪੰਜਾਬ ਸਰਕਾਰ ਇਕੱਲੀ ਕੁਝ ਨਹੀਂ ਕਰ ਸਕਦੀ। ਜਿੰਨਾ ਚਿਰ ਤੁਹਾਡਾ ਸਾਥ ਨਹੀਂ ਮਿਲਦਾ ਨਸ਼ਿਆਂ ਵਿਰੁੱਧ ਯੁੱਧ ਵਿੱਚ ਜਿੱਤ ਅਸੰਭਵ ਹੈ ਉਹਨਾਂ ਕਿਹਾ ਕਿ ਤੁਸੀਂ ਆਪਣੇ ਬੱਚਿਆਂ, ਪਰਿਵਾਰ ਦੇ ਨਾਲ ਨਾਲ ਆਪਣੇ ਆਂਢੀਆਂ- ਗੁਆਂਢੀਆਂ ਦੇ ਬੱਚਿਆਂ ਪ੍ਰਤੀ ਵੀ ਚੇਤਨ ਰਹੋ। ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡ ਮੈਦਾਨਾਂ ਤੱਕ ਪਹੁੰਚ ਵੀ ਦਿਓ ਤਾਂ ਜੋ ਉਹ ਮੋਬਾਈਲ ਤੂੰ ਦੂਰ ਰਹਿ ਕੇ ਸਮਾਜ ਨਾਲ ਜੁੜਨ।

ਉਹਨਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਖੇਡਾਂ ਦੇ ਵਿਸ਼ਵ ਪੱਧਰੀ ਮੈਦਾਨ ਤਿਆਰ ਕਰਨੇ ਚਾਹੀਦੇ ਹਨ ਤਾਂ ਕਿ ਬੱਚੇ ਖੇਡਾਂ ਲਈ ਉਤਸ਼ਾਹਤ ਹੋਣ। ਇਸ ਤੋਂ ਇਲਾਵਾ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਆਪਣੀ ਖੇਤੀ, ਆਪਣੇ ਵਪਾਰ ਨਾਲ ਜੋੜ ਕੇ ਉਹਨਾਂ ਨੂੰ ਕਿਰਤ ਦੀ ਆਦਤ ਪਾਉਣ, ਕਿਉਂਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਹੁਨਰ ਸਿਖਾਇਆ ਜਾ ਸਕਦਾ ਹੈ ਤਾਂ ਕਿ ਬੱਚੇ ਅੱਗੇ ਚੱਲ ਕੇ ਆਪਣੇ ਪੈਰਾਂ ਸਿਰ ਖੜੇ ਹੋ ਸਕਣ।  ਉਹਨਾਂ ਕਿਹਾ ਕਿ ਨਸ਼ਾ ਕੇਵਲ ਪੰਜਾਬ ਦੀ ਸਮੱਸਿਆ ਲਈ ਇਹ ਸਾਰੇ ਦੇਸ਼ ਵਿੱਚ ਹੀ ਹੈ ਪਰ ਪੰਜਾਬ ਵਿੱਚ ਇਹ ਸਮੱਸਿਆ ਥੋੜਾ ਜਿਆਦਾ ਹੈ ਸਰਹੱਦੀ ਸੂਬਾ ਹੋਣ ਕਰਕੇ ਇੱਥੇ ਨਸ਼ੇ ਦੀ ਮੌਜੂਦਗੀ ਵੱਧ ਹੈ ਸੋ ਇਸ ਕਰਕੇ ਸਾਨੂੰ ਧਿਆਨ ਦੇਣ ਦੀ ਲੋੜ ਹੈ।  ਇਸ ਮਾਰਚ ਵਿੱਚ ਅੰਤਰਰਾਸ਼ਟਰੀ ਹਾਕੀ ਖਿਡਾਰੀ ਤੇਜ ਵੀਰ ਸਿੰਘ ਹੁੰਦਲ ਅਤੇ ਜੁਗਰਾਜ ਸਿੰਘ ਨੇ ਵੀ ਹਿੱਸਾ ਲਿਆ।

ਇਸ ਤੋਂ ਇਲਾਵਾ ਸੰਸਦ ਮੈਂਬਰ ਵਿਕਰਮਜੀਤ ਸਾਹਨੀ, ਅਵਿਨਾਸ਼ ਰਾਏ ਖੰਨਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕਰਪਤੀ ਡਾਕਟਰ ਕਰਮਜੀਤ ਸਿੰਘ, ਲਕਸ਼ਮੀ ਕਾਂਤਾ ਚਾਵਲਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ, ਵਰਲਡ ਪੰਜਾਬੀ ਆਰਗਨਾਈਜੇਸ਼ਨ ਦੇ ਵਾਈਸ ਪ੍ਰਧਾਨ ਕਰਨ ਗਲਹੋਤਰਾ, ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੀ ਪੈਦਲ ਮਾਰਚ ਵਿੱਚ ਸ਼ਾਮਿਲ ਹੋਈਆਂ। ਰਸਤੇ ਵਿੱਚ ਸ਼ਹਿਰ ਦੀਆਂ ਟਰੇਡ, ਸਨਅਤ ਅਤੇ ਕਾਰੋਬਾਰ ਨਾਲ ਹੋਰ ਜੁੜੀਆਂ ਐਸੋਸੀਏਸ਼ਨ ਵੱਲੋਂ ਰਾਜਪਾਲ ਪੰਜਾਬ ਦਾ ਸਨਮਾਨ ਕੀਤਾ ਗਿਆ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸੁਰੱਖਿਆ ਕਮੇਟੀਆਂ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਇਹ ਹਰੇਕ ਤਰ੍ਹਾਂ ਦੀ ਮੁਸ਼ਕਿਲ ਨਾਲ ਮੁਕਾਬਲਾ ਕਰ ਸਕਣ। ਦੱਸ ਦਈਏ ਕਿ ਅੱਜ ਜਲਿਆਂਵਾਲਾ ਬਾਗ ਵਿਖੇ ਮਾਰਚ ਦੀ ਸਮਾਪਤੀ ਹੋਵੇਗੀ।

LEAVE A REPLY

Please enter your comment!
Please enter your name here