ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਗ੍ਰਨੇਡ ਹਮਲਾ ਹੋਇਆ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਹੋਰ ਪਰਿਵਾਰਕ ਮੈਂਬਰ ਆਪਣੇ ਘਰ ਦੇ ਅੰਦਰ ਸੁੱਤੇ ਪਏ ਸਨ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਪਰ ਸਾਬਕਾ ਮੰਤਰੀ ਦੇ ਘਰ ਦੇ ਵਿਹੜੇ ਵਿੱਚ ਹੋਏ ਧਮਾਕੇ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਮਾਨਸਾ: ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰਿਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ
ਰਾਤ ਨੂੰ ਹੋਏ ਧਮਾਕੇ ਦੀ ਖ਼ਬਰ ਮਿਲਦੇ ਹੀ ਭਾਜਪਾ ਸਮੇਤ ਹੋਰ ਪਾਰਟੀਆਂ ਦੇ ਆਗੂ ਸਵੇਰ ਤੋਂ ਹੀ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਆ ਕੇ ਹਾਲ ਚਾਲ ਜਾਣ ਰਹੇ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਰਮਨ ਅਰੋੜਾ, ਪੰਜਾਬ ਭਾਜਪਾ ਦੇ ਸਾਬਕਾ ਮੁਖੀ ਅਸ਼ਵਨੀ ਕੁਮਾਰ ਅਤੇ ਕਈ ਹੋਰ ਆਗੂ ਸਵੇਰੇ ਸਭ ਤੋਂ ਪਹਿਲਾਂ ਪਹੁੰਚੇ।
ਜਲੰਧਰ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗ੍ਰਨੇਡ ਹਮਲਿਆਂ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਪੁਲਿਸ ਸਟੇਸ਼ਨਾਂ ‘ਚ ਵੀ ਗ੍ਰਨੇਡ ਸੁੱਟੇ ਗਏ। ਪੰਜਾਬ ਵਿੱਚ ਗ੍ਰਨੇਡ ਖਿਡੌਣਿਆਂ ਵਾਂਗ ਮਿਲ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ “ਸਾਡੇ ਨੇਤਾ ਮਨੋਰੰਜਨ ਕਾਲੀਆ ਪੰਜਾਬ ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ। ਇਹ ਬਹੁਤ ਹੀ ਨਿੰਦਣਯੋਗ ਹੈ ਕਿ ਅਜਿਹਾ ਹਮਲਾ ਉਦੋਂ ਹੋਵੇ ਜਦੋਂ ਕੋਈ ਘਰ ਵਿੱਚ ਆਰਾਮ ਕਰ ਰਿਹਾ ਹੋਵੇ। ਧਮਾਕੇ ਨਾਲ ਘਰ ਨੂੰ ਭਾਰੀ ਨੁਕਸਾਨ ਪਹੁੰਚਿਆ। ਘਰ ਦੀ ਪਹਿਲੀ ਮੰਜ਼ਿਲ ‘ਤੇ ਵੀ ਸ਼ੀਸ਼ੇ ਟੁੱਟ ਗਏ। ਇਸ ਤੋਂ ਬਾਅਦ ਵੀ ਪੁਲਿਸ ਕਹਿ ਰਹੀ ਹੈ ਕਿ ਇਹ ਇੱਕ ਮਾਮੂਲੀ ਧਮਾਕਾ ਹੈ।”