ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਾਰਾਣਸੀ ਦੌਰੇ ਤੇ ਹਨ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ ਮੋਦੀ ਦੀ ਕਾਸ਼ੀ ਦੀ 50ਵੀਂ ਫੇਰੀ ਹੈ। ਮੋਦੀ ਇੱਥੇ 3,884 ਕਰੋੜ ਰੁਪਏ ਦੇ 44 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ ਆਪਣੇ ਸੰਸਦੀ ਹਲਕੇ ਵਿੱਚ ਲਗਭਗ ਢਾਈ ਘੰਟੇ ਰੁਕਣਗੇ। ਸੀਐਮ ਯੋਗੀ ਅਤੇ ਦੋਵੇਂ ਡਿਪਟੀ ਸੀਐਮ – ਕੇਸ਼ਵ ਮੌਰਿਆ ਅਤੇ ਬ੍ਰਿਜੇਸ਼ ਪਾਠਕ ਵੀ ਵਾਰਾਣਸੀ ਪਹੁੰਚ ਗਏ ਹਨ। ਕੇਸ਼ਵ ਮੌਰਿਆ ਨੇ ਹਵਾਈ ਅੱਡੇ ‘ਤੇ ਕਿਹਾ ਕਿ ਪ੍ਰਧਾਨ ਮੰਤਰੀ ਕਾਸ਼ੀ ਨੂੰ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਭੇਟ ਕਰਨਗੇ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰੀਬ 10 ਵਜੇ ਬਾਬਤਪੁਰ ਹਵਾਈ ਅੱਡੇ ‘ਤੇ ਪੁੱਜੇ। ਪ੍ਰਧਾਨ ਮੰਤਰੀ ਦਾ ਸਵਾਗਤ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ, ਜ਼ਿਲ੍ਹਾ ਇੰਚਾਰਜ ਮੰਤਰੀ ਸੁਰੇਸ਼ ਖੰਨਾ, ਸ਼ਹਿਰੀ ਵਿਕਾਸ ਮੰਤਰੀ ਏ ਕੇ ਸ਼ਰਮਾ, ਭਾਜਪਾ ਦੇ ਸੂਬਾ ਪ੍ਰਧਾਨ ਭੂਪੇਂਦਰ ਚੌਧਰੀ ਨੇ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਪ੍ਰੋਗਰਾਮ ਸਥਾਨ ਮੇਹਦੀਗੰਜ ਲਈ ਰਵਾਨਾ ਹੋਏ। ਇੱਥੇ ਪ੍ਰਧਾਨ ਮੰਤਰੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਆਪਣੀ ਵਾਰਾਣਸੀ ਫੇਰੀ ਦੌਰਾਨ, ਹਵਾਈ ਅੱਡੇ ‘ਤੇ ਉਤਰਨ ਤੋਂ ਤੁਰੰਤ ਬਾਅਦ ਪੀਐਮ ਮੋਦੀ ਨੇ ਪੁਲਿਸ ਕਮਿਸ਼ਨਰ, ਡਿਵੀਜ਼ਨਲ ਕਮਿਸ਼ਨਰ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਸ਼ਹਿਰ ਵਿੱਚ ਹਾਲ ਹੀ ਵਿੱਚ ਵਾਪਰੀ ਸਮੂਹਿਕ ਬਲਾਤਕਾਰ ਦੀ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਉਨ੍ਹਾਂ ਸਾਰੇ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।