ਪੰਜਾਬੀ ਗਾਇਕ ਹੰਸਰਾਜ ਦੀ ਪਤਨੀ ਦੀ ਅੰਤਿਮ ਅਰਦਾਸ ਤੇ ਭੋਗ ਸਮਾਗਮ ‘ਚ ਸ਼ਾਮਿਲ ਹੋਏ ਸੀਐਮ ਭਗਵੰਤ ਮਾਨ

0
221

ਮਸ਼ਹੂਰ ਸੂਫ਼ੀ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਸਵਰਗੀ ਪਤਨੀ ਰੇਸ਼ਮ ਕੌਰ ਦਾ ਅੰਤਿਮ ਅਰਦਾਸ ਤੇ ਭੋਗ ਸਮਾਗਮ ਅੱਜ ਜਲੰਧਰ ਵਿਖੇ ਹੈ। ਭੋਗ ਸਮਾਗਮ ਜਲੰਧਰ ਦੇ ਇੱਕ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਇਆ।

ਸ਼ਰਧਾਂਜਲੀ ਦੇਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬੀ ਕਲਾਕਾਰ ਬੀਨੂੰ ਢਿੱਲੋਂ, ਜ਼ੀ ਖਾਨ, ਕੇਐਸ ਮੱਖਣ, ਕੌਰ ਬੀ, ਸਤਿੰਦਰ ਸੱਤੀ, ਅਮਰ ਨੂਰੀ, ਹੈਪੀ ਸੰਘਾ, ਗੁਰਪ੍ਰੀਤ ਸਿੰਘ ਘੁੱਗੀ ਆਦਿ ਪੁੱਜੇ। ਸਾਰਿਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਹਾਲ ਹੀ ਵਿੱਚ ਉਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਦੀ ਕੁੜਮਣੀ ਸੀ। ਦਲੇਰ ਮਹਿੰਦੀ ਦੀ ਬੇਟੀ ਅਜੀਤ ਕੌਰ ਦਾ ਵਿਆਹ ਰੇਸ਼ਮ ਕੌਰ ਦੇ ਬੇਟੇ ਨਵਰਾਜ ਹੰਸ ਨਾਲ ਹੋਇਆ ਹੈ। 18 ਅਪ੍ਰੈਲ ਨੂੰ ਹੰਸਰਾਜ ਹੰਸ ਦੀ ਵਿਆਹ ਦੀ ਵਰ੍ਹੇਗੰਢ ਹੈ। ਰੇਸ਼ਮ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

LEAVE A REPLY

Please enter your comment!
Please enter your name here