ਸਪੀਕਰ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਵੱਖ ਵੱਖ ਸਕੂਲਾਂ ਵਿਚ 2 ਕਰੋੜ 10 ਲੱਖ ਤੋਂ ਵਧੇਰੇ ਵਿਕਾਸ ਪ੍ਰੋਜੈਕਟਾਂ ਨੂੰ ਕੀਤਾ ਲੋਕ ਅਰਪਣ

0
29

ਕੋਟਕਪੂਰਾ 11 ਅਪ੍ਰੈਲ – ਪੰਜਾਬ ਸਰਕਾਰ ਵੱਲੋਂ ਰਾਜ ਦੀ ਸਿੱਖਿਆ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ, ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਤੇ ਉਨ੍ਹਾਂ ਨੂੰ ਸਿੱਖਿਆ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜਿੱਥੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ, ਓਥੇ ਹੀ ਪਿਛਲੇ 3 ਸਾਲਾਂ ਵਿਚ ਹੋ ਚੁੱਕੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸਕੈਡਰੀ ਸਕੂਲ ਲੜਕੀਆਂ ਕੋਟਕਪੂਰਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਸਕੂਲ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਕਨ੍ਹਈਆ ਕੁਮਾਰ ਸਮੇਤ ਕਈ ਕਾਂਗਰਸੀ ਵਰਕਰ ਪੁਲਿਸ ਨੇ ਲਏ ਹਿਰਾਸਤ ਵਿੱਚ; ਪੜੋ ਕੀ ਹੈ ਮਾਮਲਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿਥੇ ਰਾਜ ਦਾ ਸਰਬਪੱਖੀ ਵਿਕਾਸ ਕੀਤਾਜਾ ਰਿਹਾ ਹੈ ਅਤੇ ਰਾਜ ਵਾਸੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਵਿਕਾਸ ਪ੍ਰੋਜੈਕਟ ਵੀ ਜੰਗੀ ਪੱਧਰ ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਖੇਤਰ ਨੂੰ ਤਰਜੀਹ ਖੇਤਰ ਵਜੋਂ ਲੈ ਕੇ ਇਨ੍ਹਾਂ ਦਾ ਜੰਗੀ ਪੱਧਰ ਤੇ ਵਿਕਾਸ ਕਰ ਰਹੀ ਹੈ ਤੇ ਬਜਟ ਦਾ ਵੱਡਾ ਹਿੱਸਾ ਸਿਹਤ ਤੇ ਸਿੱਖਿਆ ਦੇ ਖੇਤਰ ਤੇ ਖਰਚ ਕੀਤਾ ਜਾ ਰਿਹਾ ਹੈ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਅੱਜ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਵਿਖੇ 1 ਕਰੋੜ 79 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਤੇਗ ਬਹਾਦਰ ਨਗਰ ਕੋਟਕਪੂਰਾ 7 ਲੱਖ 84 ਹਜ਼ਾਰ ਰੁਪਏ, ਸਰਕਾਰੀ ਪ੍ਰਾਇਰਮੀ ਸਕੂਲ ਵਾਰਡ ਨੰਬਰ 3 ਕੋਟਕਪੂਰਾ 3 ਲੱਖ 64 ਹਜ਼ਾਰ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਅਮਨ ਨਗਰ ਕੋਟਕਪੂਰਾ 9 ਲੱਖ 5 ਹਜ਼ਾਰ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਥੇਹ ਛੀਬਿਆ ਵਾਲੇ ਕੋਟਕਪੂਰਾ 4 ਲੱਖ 49 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਜਿਨ੍ਹਾਂ ਨੂੰ ਅੱਜ ਲੋਕ ਅਰਪਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ 2 ਕਰੋੜ 10 ਲੱਖ ਤੋਂ ਵੱਧ ਦੀ ਰਾਸ਼ੀ ਦੇ ਵਿਕਾਸ ਪ੍ਰਾਜੈਕਟ ਲੋਕ ਅਰਪਣ ਕੀਤੇ ਗਏ ਹਨ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

LEAVE A REPLY

Please enter your comment!
Please enter your name here