ਚੰਡੀਗੜ੍ਹ: 13 ਅਪ੍ਰੈਲ 2025 ਨੂੰ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਵਿਸਾਖੀ ਮੇਲੇ ਵਿੱਚ ਵਿਚ ਲੋਕਾਂ ਦੇ ਆਉਣ ਜਾਣ ਲਈ ਸਪੈਸ਼ਲ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਨੇ ਦੱਸਿਆ ਕਿ ਲੋਕਾਂ ਦੇ ਮੇਲੇ ਵਿਚ ਆਉਣ-ਜਾਣ ਦੀ ਸਹੂਲਤ ਲਈ ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ
ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਫ਼ਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਤੋ ਹੁੰਦੇ ਹੋਏ ਹੁਸੈਨੀਵਾਲਾ ਲਈ ਸਵੇਰੇ 9.00 ਵਜੇ, 10.30 ਵਜੇ, 11.55 ਵਜੇ, ਬਾਅਦ ਦੁਪਹਿਰ 1.50 ਵਜੇ, 3.30 ਵਜੇ ਅਤੇ ਸ਼ਾਮ 5.00 ਵਜੇ ਚੱਲਣਗੀਆਂ ਅਤੇ ਹੁਸੈਨੀਵਾਲਾ ਤੋਂ ਫ਼ਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਹੁੰਦੇ ਹੋਏ ਫ਼ਿਰੋਜ਼ਪੁਰ ਛਾਉਣੀ ਲਈ ਸਵੇਰੇ 9.40 ਵਜੇ, 11.10 ਵਜੇ, ਬਾਅਦ ਦੁਪਹਿਰ 12.45 ਵਜੇ, 2.40 ਵਜੇ, ਸ਼ਾਮ 4.20 ਵਜੇ ਅਤੇ 6.00 ਵਜੇ ਚੱਲਣਗੀਆਂ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹੁਸੈਨੀਵਾਲਾ ਵਿਖੇ ਵਿਸਾਖੀ ਮੇਲੇ ਤੇ ਆਉਣ-ਜਾਣ ਲਈ ਉਹ ਰੇਲ ਗੱਡੀ ਦਾ ਲਾਭ ਜ਼ਰੂਰ ਉਠਾਉਣ।