ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ: ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ 134ਵੇਂ ਜਨਮਦਿਨ ਦੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ।ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਉੱਪ ਮੰਡਲ ਮਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।
ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧ*ਮ.ਕੀ, ਜਾਂਚ ‘ਚ ਜੁਟੀ ਪੁਲਿਸ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਮਾਨਯੋਗ ਡਾ. ਅੰਬੇਡਕਰ ਜੀ ਦੇ ਬੁੱਤ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਬੋਲਦਿਆਂ ਥਿੰਦ ਨੇ ਕਿਹਾ ਕਿ ਡਾ. ਅੰਬੇਡਕਰ ਨਾ ਕੇਵਲ ਆਪਣੀ ਸਮੇਂ ਦੇ ਦੁਨੀਆ ਦੇ ਸਭ ਤੋਂ ਵਿਦਵਾਨ ਵਿਅਕਤੀ ਰਹੇ ਨੇ ਬਲਕਿ ਦਲਿਤਾਂ ਦੇ ਨਾਲ-ਨਾਲ ਦੇਸ਼ ਵਿੱਚ ਨਾਰੀਵਾਦ ਦੇ ਮੋਢੀ ਸਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਇੱਕ ਵਰਗ ਨੂੰ ਡਾ. ਅੰਬੇਡਕਰ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।