ਸਰਕਾਰ ਨੇ ਗੂਗਲ ਨੂੰ ਲਗਾਈ ਫਟਕਾਰ; ਇਸ ਚੀਨੀ ਐਪ ਨੂੰ ਤੁਰੰਤ ਪਲੇ ਸਟੋਰ ਤੋਂ ਹਟਾਉਣ ਦਾ ਦਿੱਤਾ ਹੁਕਮ

0
13

ਨਵੀ ਦਿੱਲੀ, 22 ਅਪ੍ਰੈਲ: ਭਾਰਤ ਸਰਕਾਰ ਨੇ ਗੂਗਲ ਨੂੰ ਆਪਣੇ ਪਲੇ ਸਟੋਰ ਤੋਂ ਐਬਲੋ ਨਾਮਕ ਚੀਨੀ ਵੀਡੀਓ ਚੈਟ ਐਪ ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਦਰਅਸਲ, ਇਸ ਐਪ ਵਿੱਚ ਭਾਰਤ ਦਾ ਨਕਸ਼ਾ ਗਲਤ ਦਿਖਾਇਆ ਗਿਆ ਹੈ। ਇਸ ਵਿੱਚ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਗਲਤ ਢੰਗ ਨਾਲ ਦਿਖਾਇਆ ਗਿਆ ਹੈ ਅਤੇ ਲਕਸ਼ਦੀਪ ਟਾਪੂਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਅਤੇ ਸਰਵੇ ਆਫ਼ ਇੰਡੀਆ ਨੇ ਐਪ ਵਿਰੁੱਧ ਇੱਕ ਨੋਟਿਸ ਜਾਰੀ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਅਜਿਹੀ ਗਲਤ ਪੇਸ਼ਕਾਰੀ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਲਈ ਖ਼ਤਰਾ ਹੈ।

ਪੰਜਾਬ ‘ਚ ਵੱਡੇ ਪੱਧਰ ‘ਤੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਪੜੋ ਸੂਚੀ

ਨੋਟਿਸ ਵਿੱਚ ਅਪਰਾਧਿਕ ਕਾਨੂੰਨ (ਸੋਧ) ਐਕਟ, 1990 ਅਤੇ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 79(3)(ਬੀ) ਦਾ ਹਵਾਲਾ ਦਿੱਤਾ ਗਿਆ ਹੈ, ਜੋ ਔਨਲਾਈਨ ਪਲੇਟਫਾਰਮਾਂ ਨੂੰ ਭਾਰਤੀ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੀ ਸਮੱਗਰੀ ਨੂੰ ਹਟਾਉਣ ਦਾ ਹੁਕਮ ਦਿੰਦਾ ਹੈ। ਜਦੋਂ ਇਹ ਨੋਟਿਸ ਜਾਰੀ ਕੀਤਾ ਗਿਆ ਉਦੋਂ ਵੀ ਐਬਲੋ ਐਪ ਗੂਗਲ ਪਲੇ ਸਟੋਰ ‘ਤੇ ਉਪਲਬਧ ਸੀ, ਪਰ ਇਸਨੂੰ ਪਹਿਲਾਂ ਹੀ ਐਪਲ ਦੇ ਐਪ ਸਟੋਰ ਤੋਂ ਹਟਾ ਦਿੱਤਾ ਗਿਆ ਸੀ। ਇਸ ਐਪ ਨੂੰ ਗੂਗਲ ਪਲੇ ਸਟੋਰ ‘ਤੇ 10,000 ਤੋਂ ਵੱਧ ਵਾਰ ਡਾਊਨਲੋਡ ਕੀਤਾ ਜਾ ਚੁੱਕਾ ਹੈ।

 

LEAVE A REPLY

Please enter your comment!
Please enter your name here