ਲਾਲ ਕਿਲ੍ਹੇ ਕੋਲ ਦੇਖਿਆ ਗਿਆ ਡਰੋਨ, 16 ਅਗਸਤ ਤੱਕ ਲਗਾਈ ਗਈ ਪਾਬੰਦੀ

0
129

ਨਵੀਂ ਦਿੱਲੀ: ਦਿੱਲੀ ਵਿੱਚ ਲਾਲ ਕਿਲ੍ਹੇ ਦੇ ਪਿੱਛੇ ਵਿਜੇ ਘਾਟ ਕੋਲ ਇੱਕ ਡ੍ਰੋਨ ਉੱਡਦਾ ਹੋਇਆ ਦੇਖਿਆ ਗਿਆ, ਜਿਸ ਤੋਂ ਬਾਅਦ ਇਸ ਨੂੰ ਜ਼ਬਤ ਕਰ ਲਿਆ ਗਿਆ। ਸੁਤੰਤਰਤਾ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਡ੍ਰੋਨ ਵਰਗੀਆਂ ਚੀਜ਼ਾਂ ‘ਤੇ ਸਰਕਾਰ ਵੱਲੋਂ 16 ਅਗਸਤ ਤੱਕ ਪਾਬੰਦੀ ਲਗਾਈ ਗਈ ਹੈ। ਇਸ ਤੋਂ ਪਹਿਲਾਂ ਵੀ ਪਿਛਲੇ ਮਹੀਨੇ ਕਸ਼ਮੀਰ ਤੇ ਪੰਜਾਬ ’ਚ ਜਾਸੂਸੀ ਲਈ ਪਾਕਿਸਤਾਨ ਤੋਂ ਡ੍ਰੋਨ ਭੇਜੇ ਜਾਣ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਲਈ ਸੁਰੱਖਿਆ ਬਲ ਹੁਣ ਕਿਸੇ ਕਿਸਮ ਦੀ ਢਿੱਲ ਨਹੀਂ ਵਰਤਣਾ ਚਾਹੁੰਦੇ। ਇਸ ਲਈ ਉਨ੍ਹਾਂ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਅਨੁਸਾਰ, ਉਸ ਸਮੇਂ ਇੱਕ ਵੈਬ ਸੀਰੀਜ਼ ਦੀ ਸ਼ੂਟਿੰਗ ਵਿਜੇ ਘਾਟ ਵਿਖੇ ਚੱਲ ਰਹੀ ਸੀ। ਉਨ੍ਹਾਂ ਨੇ ਦੱਸਿਆ ਕਿ ਵੈਬ ਸੀਰੀਜ਼ ਦੀ ਸ਼ੂਟਿੰਗ ਲਈ ਇਜਾਜ਼ਤ ਦਿੱਤੀ ਗਈ ਸੀ ਪਰ ਖੇਤਰ ਵਿੱਚ ਡ੍ਰੋਨ ਉਡਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਕੋਤਵਾਲੀ ਪੁਲਿਸ ਸਟੇਸ਼ਨ ਵਿੱਚ ਸੰਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਤੇ ਡ੍ਰੋਨ ਜ਼ਬਤ ਕਰ ਲਿਆ ਗਿਆ।

ਪਿਛਲੇ ਮਹੀਨੇ ਦਿੱਲੀ ਪੁਲਿਸ ਕਮਿਸ਼ਨਰ ਨੇ ਸੁਤੰਤਰਤਾ ਦਿਵਸ ਸਮਾਰੋਹ ਤੋਂ ਪਹਿਲਾਂ ਡ੍ਰੋਨ, ਪੈਰਾ ਗਲਾਈਡਰ ਤੇ ਗਰਮ ਹਵਾ ਦੇ ਗੁਬਾਰੇ ਵਰਗੀਆਂ ਵਸਤੂਆਂ ਦੇ ਉਡਾਣ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਸਨ। ਸੁਰੱਖਿਆ ਕਾਰਨਾਂ ਕਰਕੇ ਇਹ ਹੁਕਮ ਰਾਸ਼ਟਰੀ ਰਾਜਧਾਨੀ ਵਿੱਚ 16 ਅਗਸਤ ਤੱਕ ਲਾਗੂ ਰਹੇਗਾ।

ਸੁਤੰਤਰਤਾ ਦਿਵਸ ਤੋਂ ਪਹਿਲਾਂ ਭਾਰਤੀ ਸੁਰੱਖਿਆ ਏਜੰਸੀਆਂ ਨੇ ਦਿੱਲੀ ਪੁਲਿਸ ਨੂੰ ਵੱਡਾ ਅਲਰਟ ਭੇਜਿਆ ਹੈ। ਏਜੰਸੀਆਂ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਅਨੁਸਾਰ ਅੱਤਵਾਦੀ ਡ੍ਰੋਨ ਦੇ ਜ਼ਰੀਏ ਦਿੱਲੀ ਵਿੱਚ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਹੁਣ ਏਜੰਸੀਆਂ ਨੇ ਇਸ ਬਾਰੇ ਦਿੱਲੀ ਪੁਲਿਸ ਨੂੰ ਚੌਕਸ ਕਰ ਦਿੱਤਾ ਹੈ।

ਸੁਰੱਖਿਆ ਏਜੰਸੀ ਨੇ ਚਿਤਾਵਨੀ ਦਿੱਤੀ ਹੈ ਕਿ ਅੱਤਵਾਦੀ 15 ਅਗਸਤ ਤੋਂ ਪਹਿਲਾਂ ਡ੍ਰੋਨ ਰਾਹੀਂ ਦਿੱਲੀ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ, ਖਾਸ ਕਰਕੇ 5 ਅਗਸਤ ਨੂੰ, ਜਿਸ ਦਿਨ ਜੰਮੂ-ਕਸ਼ਮੀਰ ਤੋਂ ਧਾਰਾ 370 ਦਾ ਖ਼ਾਤਮਾ ਕੀਤਾ ਗਿਆ ਸੀ।

LEAVE A REPLY

Please enter your comment!
Please enter your name here