ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਵਿੱਚ ਭਾਰਤ ਦੇ ਕਾਰਜਕਾਰੀ ਨਿਰਦੇਸ਼ਕ ਵਜੋਂ ਡਾ. ਕ੍ਰਿਸ਼ਨਾਮੂਰਤੀ ਸੁਬਰਾਮਨੀਅਨ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਹਨ। ਇਹ ਫੈਸਲਾ ਉਨ੍ਹਾਂ ਦੇ ਤਿੰਨ ਸਾਲ ਦੇ ਕਾਰਜਕਾਲ ਦੇ ਖਤਮ ਹੋਣ ਤੋਂ 6 ਮਹੀਨੇ ਪਹਿਲਾਂ 30 ਅਪ੍ਰੈਲ 2025 ਨੂੰ ਲਿਆ ਗਿਆ ਸੀ।
ਗਾਇਕ ਸੋਨੂੰ ਨਿਗਮ ਖਿਲਾਫ FIR ਦਰਜ, ਵਜ੍ਹਾ ਜਾਣਕੇ ਰਹਿ ਜਾਓਗੇ ਹੈਰਾਨ
ਡਾ. ਸੁਬਰਾਮਨੀਅਮ ਦਾ ਨਾਮ 2 ਮਈ ਤੱਕ IMF ਦੀ ਅਧਿਕਾਰਤ ਵੈੱਬਸਾਈਟ ‘ਤੇ ਕਾਰਜਕਾਰੀ ਨਿਰਦੇਸ਼ਕ ਵਜੋਂ ਮੌਜੂਦ ਸੀ, ਪਰ 3 ਮਈ ਤੋਂ ਇਸ ਅਹੁਦੇ ਨੂੰ ਖਾਲੀ ਦਿਖਾਇਆ ਗਿਆ ਹੈ।
ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕਰਨ ਨੂੰ ਮਨਜ਼ੂਰੀ ਦੇ ਦਿੱਤੀ
ਸੁਬਰਾਮਨੀਅਨ ਨੂੰ ਅਗਸਤ 2022 ਵਿੱਚ IMF ਬੋਰਡ ਵਿੱਚ ਕਾਰਜਕਾਰੀ ਨਿਰਦੇਸ਼ਕ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ 2018 ਤੋਂ 2021 ਤੱਕ ਭਾਰਤ ਸਰਕਾਰ ਦੇ 17ਵੇਂ ਮੁੱਖ ਆਰਥਿਕ ਸਲਾਹਕਾਰ (CEA) ਸਨ।
ਕੈਬਨਿਟ ਦੀ ਨਿਯੁਕਤੀਆਂ ਕਮੇਟੀ ਨੇ 30 ਅਪ੍ਰੈਲ ਨੂੰ ਜਾਰੀ ਇੱਕ ਆਦੇਸ਼ ਵਿੱਚ, ਕ੍ਰਿਸ਼ਨਾਮੂਰਤੀ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕਰਨ ਨੂੰ ਮਨਜ਼ੂਰੀ ਦੇ ਦਿੱਤੀ। ਸਰਕਾਰ ਨੇ ਇਸ ਪਿੱਛੇ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ ਹੈ।