ਨਵੀਂ ਦਿੱਲੀ: ਇੰਡੀਅਨ ਯੂਥ ਕਾਂਗਰਸ ਨੇ ਅੱਜ ਤੇਲ ਦੀਆਂ ਵਧੀਆਂ ਕੀਮਤਾਂ ਅਤੇ ਪੈਗਾਸਸ ਮੁੱਦੇ ਦੇ ਖਿਲਾਫ ਪ੍ਰਦਰਸ਼ਨ ਕੀਤਾ, ਜਿਸ ਵਿੱਚ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਬੇਰੁਜ਼ਗਾਰੀ ਅੱਜ ਦੇਸ਼ ਦਾ ਸਭ ਤੋਂ ਵੱਡਾ ਮੁੱਦਾ ਹੈ। ਪ੍ਰਧਾਨ ਮੰਤਰੀ ਸਾਰੇ ਵਿਸ਼ਿਆਂ ‘ਤੇ ਬੋਲਦੇ ਹਨ, ਪਰ ਉਹ ਰੁਜ਼ਗਾਰ ਬਾਰੇ ਇੱਕ ਸ਼ਬਦ ਨਹੀਂ ਬੋਲਦੇ।
ਉਨ੍ਹਾਂ ਨੇ ਕਿਹਾ ਸੀ ਕਿ ਹਰ ਸਾਲ 2 ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ, ਇਸ ਦੇ ਉਲਟ ਲੱਖਾਂ ਕਰੋੜਾਂ ਨੌਜਵਾਨਾਂ ਤੋਂ ਰੁਜ਼ਗਾਰ ਖੋਹ ਲਿਆ ਗਿਆ ਹੈ। ਉਨ੍ਹਾਂ ਦਾ ਟੀਚਾ ਭਾਰਤ ਦੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣਾ ਹੈ ਕਿਉਂਕਿ ਉਹ ਜਾਣਦੇ ਹਨ ਕਿ ਜਿਸ ਦਿਨ ਉਹ ਸੱਚ ਬੋਲਣਾ ਸ਼ੁਰੂ ਕਰਨਗੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਖ਼ਤਮ ਹੋ ਜਾਵੇਗੀ।