ਪੰਜਾਬ ਵਾਸੀਆਂ ਨੂੰ ਮੀਂਹ ਕਾਰਨ ਗਰਮੀ ਤੋਂ ਮਿਲੀ ਰਾਹਤ; ਅੱਜ ਵੀ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

0
51

ਚੰਡੀਗੜ੍ਹ : ਪੰਜਾਬ ਵਿੱਚ ਬੀਤੇ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲ਼ੀ ਹੈ। ਐਤਵਾਰ, 11 ਮਈ ਨੂੰ ਰਾਜ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਸ਼ਾਮ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ।

ਦੱਸ ਦਈਏ ਕਿ ਅੱਜ ਮੌਸਮ ਵਿਭਾਗ ਨੇ 12 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ, ਉੱਤਰੀ ਪੰਜਾਬ (ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ ਆਦਿ) ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਬੀਤੇ ਦਿਨ ਸਮਰਾਲਾ (ਲੁਧਿਆਣਾ) ਵਿੱਚ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸਮੇਂ ਸਭ ਤੋਂ ਗਰਮ ਸਥਾਨ ਸੀ। ਚੰਡੀਗੜ੍ਹ ਵਿੱਚ ਤਾਪਮਾਨ 38.9 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 39.0 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 39.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂ ਕਿ ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਵਰਗੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 37 ਤੋਂ 39 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।ਕੁੱਲ ਮਿਲਾ ਕੇ, ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਗਰਮੀ ਮਹਿਸੂਸ ਕੀਤੀ ਗਈ। ਪਰ, ਜਿਵੇਂ-ਜਿਵੇਂ ਸ਼ਾਮ ਹੋਈ, ਰਾਜ ਵਿੱਚ ਤੇਜ਼ ਹਵਾਵਾਂ ਚੱਲਣ ਲੱਗ ਪਈਆਂ। ਇਸ ਦੇ ਨਾਲ ਹੀ ਰਾਤ ਨੂੰ ਕਈ ਇਲਾਕਿਆਂ ਵਿੱਚ ਮੀਂਹ ਪਿਆ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।

 

LEAVE A REPLY

Please enter your comment!
Please enter your name here