ਕੇਂਦਰੀ ਰਾਜ ਮੰਤਰੀ ਬਿੱਟੂ ਨੇ PM ਮੋਦੀ ਨਾਲ ਕੀਤੀ ਮੁਲਾਕਾਤ: ਭਾਰਤ-ਪਾਕਿ ਜੰਗ ਵਿੱਚ ਜਿੱਤ ਲਈ ਦਿੱਤੀ ਵਧਾਈ

0
82

– 2 ਧਾਰਮਿਕ ਕਿਤਾਬਾਂ ਦਿੱਤੀਆਂ, ਪੰਜਾਬ ਦੇ ਵਿਕਾਸ ਬਾਰੇ ਚਰਚਾ ਕੀਤੀ

ਨਵੀਂ ਦਿੱਲੀ, 16 ਮਈ 2025 – ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਈ ਜੰਗ ਵਿੱਚ ਜਿੱਤ ਦੀ ਵਧਾਈ ਦਿੱਤੀ। ਇਸ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁਦ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਅਤੇ ਕਿਹਾ ਹੈ- ਮੈਨੂੰ ਸ਼੍ਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮਿਲ ਕੇ ਮਾਣ ਮਹਿਸੂਸ ਹੋ ਰਿਹਾ ਹੈ। ਪਾਕਿਸਤਾਨ ਉੱਤੇ ਸਾਡੀ ਜਿੱਤ ਲਈ ਵਧਾਈਆਂ।

ਕੇਂਦਰੀ ਮੰਤਰੀ ਬਿੱਟੂ ਨੇ ਪ੍ਰਧਾਨ ਮੰਤਰੀ ਨੂੰ ਦੋ ਕਿਤਾਬਾਂ ਵੀ ਭੇਟ ਕੀਤੀਆਂ। ਪਾਕਿਸਤਾਨ ਉੱਤੇ ਭਾਰਤ ਦੀ ਹਾਲੀਆ ਜਿੱਤ ‘ਤੇ ਆਪਣੀ ਖੁਸ਼ੀ ਸਾਂਝੀ ਕੀਤੀ ਅਤੇ ਮੁਸ਼ਕਲ ਸਥਿਤੀਆਂ ਨੂੰ ਸ਼ਿਸ਼ਟਾਚਾਰ ਅਤੇ ਦ੍ਰਿੜਤਾ ਨਾਲ ਨਜਿੱਠਣ ਵਿੱਚ ਉਨ੍ਹਾਂ ਦੀ ਮਿਸਾਲੀ ਅਗਵਾਈ ਦੀ ਪ੍ਰਸ਼ੰਸਾ ਕੀਤੀ। ਪੰਜਾਬ ਦੇ ਵਿਕਾਸ ਲਈ ਮੁੱਖ ਪਹਿਲੂਆਂ ‘ਤੇ ਚਰਚਾ ਕੀਤੀ। ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਕਈ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ।

ਬਿੱਟੂ ਨੇ ਪ੍ਰਧਾਨ ਮੰਤਰੀ ਨੂੰ ਦੋ ਕਿਤਾਬਾਂ ਭੇਟ ਕੀਤੀਆਂ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਦੇ ਮੌਜੂਦਾ ਧਾਰਮਿਕ ਅਤੇ ਰਾਜਨੀਤਿਕ ਮਾਹੌਲ ਤੋਂ ਜਾਣੂ ਕਰਵਾਇਆ ਅਤੇ ਭਵਿੱਖ ਦੀ ਰਣਨੀਤੀ ‘ਤੇ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੰਤਰੀ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੋ ਕਿਤਾਬਾਂ ਭੇਟ ਕੀਤੀਆਂ। ਜਿਸ ਵਿੱਚ ਗੁਰੂ ਨਾਨਕ ਬਲੈਸਿੰਗ ਟ੍ਰਾਇਲ ਅਤੇ ਦ ਗੋਲਡਨ ਟੈਂਪਲ (Guru Nanak Blessed Trial and The Golden Temple) ਸ਼ਾਮਲ ਹਨ। ਦੋਵੇਂ ਸਿੱਖ ਧਰਮ ਦੇ ਸਾਰ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਤੀਕ ਹਨ।

LEAVE A REPLY

Please enter your comment!
Please enter your name here