ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ‘ਚ ਸੀਮਿੰਟ ਨਾਲ ਭਰੇ ਟਰੱਕ ਅਤੇ ਬੱਸ ਵਿਚਕਾਰ ਹੋਈ ਟੱਕਰ ਵਿੱਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 17 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸੋਮਵਾਰ- ਮੰਗਲਵਾਰ ਦੀ ਦਰਮਿਆਨੀ ਰਾਤ ਨੂੰ 1:45 ਵਜੇ ਦੇ ਕਰੀਬ ਵਾਪਰਿਆ ਜਦੋਂ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸ਼ਾਹਾਬਾਦ ਵਿੱਚ ਇੱਕ ਟਰੱਕ ਨਾਲ ਟਕਰਾ ਗਈ।
ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ ਗਿਆ। ਵਿਕਾਰਾਬਾਦ ਦੇ ਪੁਲਿਸ ਸੁਪਰਡੈਂਟ ਨੇ ਕਿਹਾ, “ਇਹ ਹਾਦਸਾ ਅੱਜ ਸਵੇਰੇ ਲਗਭਗ 1:45 ਵਜੇ ਵਾਪਰਿਆ। ਬੱਸ ਸ਼ਾਹਬਾਦ ਵਿੱਚ ਇੱਕ ਰਿਸੈਪਸ਼ਨ ਤੋਂ ਵਾਪਸ ਆ ਰਹੇ ਲੋਕਾਂ ਨੂੰ ਲੈ ਕੇ ਜਾ ਰਹੀ ਸੀ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 17 ਹੋਰ ਜ਼ਖਮੀ ਹੋ ਗਏ।”