ਵਿਧਾਇਕ ਸ਼ੈਰੀ ਕਲਸੀ ਨੇ ‘ਨਸ਼ਾ ਮੁਕਤੀ ਯਾਤਰਾ” ਦੌਰਾਨ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਦਿੱਤਾ ਸੁਨੇਹਾ
ਬਟਾਲਾ, 23 ਮਈ -ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਪੰਜਾਬ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਾ ਮੁਕਤੀ ਯਾਤਰਾਵਾਂ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਦੀ ਹਾਜ਼ਰੀ ਤੋ ਪਤਾ ਲੱਗਦਾ ਹੈ ਕਿ ਸੂਬਾ ਵਾਸੀ ਨਸ਼ਿਆਂ ਨੂੰ ਖ਼ਤਮ ਕਰਨ ਲਈ ਇਕਜੁੱਟ ਹੋ ਰਹੇ ਹਨ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਬਸਤੀ ਬਾਜੀਗਰ ਥਿੰਦ,ਧੰਨੇ ਤੇ ਡੱਲਾ ਮੌੜ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖਲ ਕਰਵਾਉਣ ਤੇ ਉਨ੍ਹਾਂ ਦਾ ਇਲਾਜ ਕਰਵਾਉਣ।
ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਉਨ੍ਹਾ ਕਿਹਾ ਕਿ ਲੋਕਾਂ ਦੇ ਸ਼ਹਿਯੋਗ ਨਾਲ ਹੀ ਨਸ਼ਿਆ ਵਿਰੁੱਧ ਲੜਾਈ ਨੂੰ ਜਿੱਤਿਆ ਜਾ ਸਕਦਾ ਹੈ।
ਇਸ ਦੌਰਾਨ ਉਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ।
ਵਿਸ਼ਾਖਾਪਟਨਮ ਸਟੀਲ ਪਲਾਂਟ ‘ਚ ਲੱਗੀ ਭਿਆਨਕ ਅੱਗ
ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡ ਵਿੱਚ ਕੋਈ ਨਸ਼ੇ ਵੇਚਦਾ ਹੈ ਤਾਂ ਉਸਦੀ ਸੂਚਨਾ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇਗੀ।