ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਡੀਸੀਪੀ ਕਾਨੂੰਨ ਅਤੇ ਵਿਵਸਥਾ ਅਤੇ ਟ੍ਰੈਫਿਕ ਲੁਧਿਆਣਾ, ਪਰਮਿੰਦਰ ਸਿੰਘ ਭੰਡਾਲ ਨੇ ਲਗਭਗ 400 ਪੁਲਿਸ ਅਧਿਕਾਰੀਆਂ ਅਤੇ ਸਟਾਫ਼ ਦੀ ਟੀਮ ਨਾਲ ਮਿਲ ਕੇ ਕੇਂਦਰੀ ਜੇਲ੍ਹ ਤਾਜਪੁਰ ਰੋਡ, ਲੁਧਿਆਣਾ ਵਿਖੇ 5 ਘੰਟਿਆਂ ਤੋਂ ਵੱਧ ਸਮੇਂ ਲਈ ਪੂਰੀ ਤਰ੍ਹਾਂ ਜਾਂਚ ਕੀਤੀ। ਇਸ ਦੌਰਾਨ ਕੇਂਦਰੀ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ।
ਨੀਤੀ ਆਯੋਗ ਦੀ ਮੀਟਿੰਗ ‘ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਚੁੱਕਣਗੇ ਬੀਬੀਐਮਬੀ ਦਾ ਮੁੱਦਾ
ਜਾਣਕਾਰੀ ਦਿੰਦਿਆਂ ਭੰਡਾਲ ਨੇ ਕਿਹਾ ਕਿ ਇਹ ਜਾਂਚ ਜੇਲ੍ਹ ਦੇ ਅੰਦਰ ਕਾਨੂੰਨ ਵਿਵਸਥਾ ਬਣਾਈ ਰੱਖਣ, ਨਸ਼ਿਆਂ ਦੀ ਰੋਕਥਾਮ ਅਤੇ ਹੋਰ ਕਈ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗੁਪਤ ਅਤੇ ਅਚਾਨਕ ਕੀਤਾ ਗਿਆ ਸੀ ਤਾਂ ਜੋ ਅਪਰਾਧਿਕ ਪ੍ਰਵਿਰਤੀਆਂ ਵਾਲੇ ਲੋਕਾਂ ਨੂੰ ਬਚਣ ਦਾ ਕੋਈ ਮੌਕਾ ਨਾ ਮਿਲੇ। ਜਾਂਚ ਦੌਰਾਨ ਮਹਿਲਾ ਪੁਲਿਸ ਫੋਰਸ ਵੱਲੋਂ ਮਹਿਲਾ ਬੈਰਕਾਂ ਦਾ ਨਿਰੀਖਣ ਕੀਤਾ ਗਿਆ।
ਇਸਤੋਂ ਇਲਾਵਾ ਭੰਡਾਲ ਨੇ ਕਿਹਾ ਕਿ ਭਾਵੇਂ ਚੈਕਿੰਗ ਦੌਰਾਨ ਕੋਈ ਗੈਰ-ਕਾਨੂੰਨੀ ਵਸਤੂ ਜਾਂ ਨਸ਼ੀਲੇ ਪਦਾਰਥ ਬਰਾਮਦ ਨਹੀਂ ਹੁੰਦੇ, ਪਰ ਅਜਿਹੀਆਂ ਅਚਨਚੇਤ ਚੈਕਿੰਗਾਂ ਅਪਰਾਧਿਕ ਪ੍ਰਵਿਰਤੀਆਂ ਵਾਲੇ ਲੋਕਾਂ ਵਿੱਚ ਡਰ ਦੀ ਭਾਵਨਾ ਪੈਦਾ ਕਰਦੀਆਂ ਹਨ ਅਤੇ ਉਹ ਅਪਰਾਧ ਕਰਨ ਤੋਂ ਗੁਰੇਜ਼ ਕਰਦੇ ਹਨ।
ਉਨ੍ਹਾਂ ਅਪਰਾਧਿਕ ਤੱਤਾਂ ਨੂੰ ਚੇਤਾਵਨੀ ਦਿੱਤੀ ਕਿ ਸਮੇਂ-ਸਮੇਂ ‘ਤੇ ਅਜਿਹੀਆਂ ਅਚਨਚੇਤ ਜਾਂਚਾਂ ਕੀਤੀਆਂ ਜਾਣਗੀਆਂ ਤਾਂ ਜੋ ਜੇਲ੍ਹ ਨੂੰ ਇੱਕ ਸੱਚਾ ਸੁਧਾਰ ਘਰ ਬਣਾਇਆ ਜਾ ਸਕੇ। ਉਨ੍ਹਾਂ ਕੈਦੀਆਂ ਨੂੰ ਅਪੀਲ ਕੀਤੀ ਕਿ ਉਹ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਜੇਲ੍ਹ ਦੇ ਅੰਦਰ ਆਪਣੇ ਆਪ ਨੂੰ ਸੁਧਾਰਨ ਦੀ ਕੋਸ਼ਿਸ਼ ਕਰਨ ਤਾਂ ਜੋ ਉਹ ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ ਇੱਕ ਸਨਮਾਨਜਨਕ ਜੀਵਨ ਬਤੀਤ ਕਰ ਸਕਣ।
ਇਸ ਮੌਕੇ ਉਨ੍ਹਾਂ ਜੇਲ੍ਹ ਦੀਆਂ ਬਾਹਰੀ ਕੰਧਾਂ, ਕੈਮਰਿਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਵੀ ਮੁਆਇਨਾ ਕੀਤਾ ਅਤੇ ਤਸੱਲੀ ਪ੍ਰਗਟਾਈ। ਉਨ੍ਹਾਂ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੂੰ ਕੈਦੀਆਂ ਦੀ ਨਿਯਮਤ ਮੈਡੀਕਲ ਜਾਂਚ ਅਤੇ ਬਿਹਤਰ ਭੋਜਨ ਸਬੰਧੀ ਕੁਝ ਹਦਾਇਤਾਂ ਵੀ ਦਿੱਤੀਆਂ।