ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ (ਸ਼ਨੀਵਾਰ) ਦੁਪਹਿਰ ਵਿਜੀਲੈਂਸ ਟੀਮ ਨੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਰਮਨ ਅਰੋੜਾ ਨੂੰ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ।
ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਪੁਲਿਸ ਦੀ ਛਾਪਾਮਾਰੀ, ਘੰਟਿਆਂ ਬੱਧੀ ਚੱਲੀ ਚੈਕਿੰਗ
ਅਧਿਕਾਰੀਆਂ ਨੇ ਅਦਾਲਤ ਤੋਂ ਦਸ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ। ਪਹਿਲਾਂ ਅਰੋੜਾ ਨੂੰ ਸਵੇਰੇ 11 ਵਜੇ ਪੇਸ਼ ਕੀਤਾ ਜਾਣਾ ਸੀ, ਪਰ ਅਜਿਹਾ ਨਹੀਂ ਹੋ ਸਕਿਆ। ਹੁਣ ਉਸਨੂੰ ਦੁਪਹਿਰ ਤਿੰਨ ਵਜੇ ਦੇ ਕਰੀਬ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਧਾਇਕ ਅਰੋੜਾ ਨੂੰ ਪੇਸ਼ੀ ਦੌਰਾਨ ਵੀ ਹੱਸਦੇ ਹੋਏ ਦੇਖਿਆ ਗਿਆ।
ਦੱਸ ਦਈਏ ਕਿ ਵਿਜੀਲੈਂਸ ਟੀਮ ਸ਼ੁੱਕਰਵਾਰ ਸਵੇਰੇ 8.45 ਵਜੇ ਛਾਪੇਮਾਰੀ ਕਰਨ ਲਈ ਅਰੋੜਾ ਦੇ ਅਸ਼ੋਕ ਨਗਰ ਸਥਿਤ ਘਰ ਪਹੁੰਚੀ ਸੀ। ਅੱਜ ਯਾਨੀ ਸ਼ਨੀਵਾਰ ਸਵੇਰੇ ਇੱਕ ਵਿਜੀਲੈਂਸ ਟੀਮ ਫਿਰ ਤੋਂ ਵਿਧਾਇਕ ਅਰੋੜਾ ਦੇ ਘਰ ਤਲਾਸ਼ੀ ਲਈ ਪਹੁੰਚੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਸਮੇਤ ਹੋਰ ਵਿਭਾਗਾਂ ਦੇ ਕੁਝ ਅਧਿਕਾਰੀ ਵੀ ਵਿਜੀਲੈਂਸ ਦੇ ਰਾਡਾਰ ‘ਤੇ ਹਨ।