ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਅੱਜ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।ਦੱਸ ਦਈਏ ਕਿ ਆਸ਼ੂ ਸਭ ਤੋਂ ਪਹਿਲਾਂ ਫਿਰੋਜ਼ਪੁਰ ਰੋਡ ਸਥਿਤ ਸੰਧੂ ਟਾਵਰ ਸਥਿਤ ਆਪਣੇ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਨਗੇ। ਜਿਸ ਤੋਂ ਬਾਅਦ ਉਹ ਆਪਣੇ ਵਰਕਰਾਂ ਨਾਲ ਡੀਸੀ ਦਫ਼ਤਰ ਪਹੁੰਚਣਗੇ ਜਿੱਥੇ ਉਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ- ਐਡਵੋਕੇਟ ਧਾਮੀ
ਬੀਤੇ ਕੱਲ੍ਹ ਇੱਕ ਆਜ਼ਾਦ ਉਮੀਦਵਾਰ ਇੰਜੀਨੀਅਰ ਬਲਦੇਵ ਰਾਜ ਦੇਬੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਹ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵੀ ਅੱਜ ਦੁਪਹਿਰ ਬਾਅਦ ਆਪਣੀ ਨਾਮਜ਼ਦਗੀ ਦਾਖਲ ਕਰ ਸਕਦੇ ਹਨ।
ਓਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਨਵਨੀਤ ਗੋਪੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਨਵਨੀਤ ਗੋਪੀ ਨੇ ਵੀ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਗੋਪੀ ਨੇ ਕਿਹਾ ਕਿ ਲੋਕ ਤੁਹਾਡੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਵਪਾਰੀ ਵਰਗ ਚਿੰਤਤ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸੋਚ-ਸਮਝ ਕੇ ਵੋਟ ਪਾਉਣ। ਗੋਪੀ ਨੇ ਕਿਹਾ ਕਿ ਮੈਂ ਖੁਦ ਇੱਕ ਕਾਰੋਬਾਰੀ ਹਾਂ। ਮੈਨੂੰ ਪਤਾ ਹੈ ਕਿ ਕਾਰੋਬਾਰ ਵਿੱਚ ਕਿੰਨੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।