ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖ਼ਲ, ਪੜੋ ਵੇਰਵਾ

0
66
Even after the by-elections, the politics of Punjab will continue to heat up, immediately after that the votes will be held again

ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਮਮਤਾ ਆਸ਼ੂ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਅਰਵਿੰਦਰ ਕੌਰ ਘੁੰਮਣ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ।

ਇਸ ਤੋਂ ਪਹਿਲਾਂ ਬੀਤੇ ਦਿਨ 28 ਮਈ ਨੂੰ 1 ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। 30 ਅਤੇ 31 ਮਈ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।

LEAVE A REPLY

Please enter your comment!
Please enter your name here