ਮੁਕਤਸਰ ਵਿੱਚ ਬੀਤੀ ਰਾਤ ਭਾਰੀ ਮੀਂਹ ਕਾਰਨ ਉਸ ਸਮੇ ਇੱਕ ਵੱਡੀ ਘਟਨਾ ਵਾਪਰੀ ਜਦ ਪੂਰਾ ਪਰਿਵਾਰ ਆਪਣੇ ਇੱਕੋ ਇੱਕ ਕਮਰੇ ਵਿੱਚ ਸੌਂ ਰਿਹਾ ਸੀ।। ਇਹ ਘਟਨਾ ਭੰਗਚੜੀ ਪਿੰਡ ਵਿੱਚ ਵਾਪਰੀ ਜਿੱਥੇ ਮੀਂਹ ਕਾਰਨ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ। ਇਸ ਘਟਨਾ ‘ਚ ਉਨ੍ਹਾਂ ਦੀ ਚਾਰ ਸਾਲ ਦੀ ਧੀ ਦੀ ਮੌਤ ਹੋ ਗਈ ਜਦੋਂ ਕਿ ਉਸਦਾ ਵੱਡਾ ਭਰਾ ਅਤੇ ਮਾਪੇ ਜ਼ਖਮੀ ਹੋ ਗਏ।
ਪਿੰਡ ਵਾਸੀਆਂ ਦੇ ਅਨੁਸਾਰ ਪੀੜਤ ਪਰਿਵਾਰ ਲੰਬੇ ਸਮੇਂ ਤੋਂ ਇੱਕ ਪੁਰਾਣੇ ਕੱਚੇ ਘਰ ਵਿੱਚ ਰਹਿ ਰਿਹਾ ਸੀ। ਮੀਂਹ ਕਾਰਨ ਛੱਤਅਚਾਨਕ ਡਿੱਗ ਗਈ, ਜਿਸ ਨਾਲ ਪੂਰਾ ਪਰਿਵਾਰ ਮਲਬੇ ਹੇਠ ਦੱਬ ਗਿਆ। ਮਾਸੂਮ ਬੱਚੀ ਜਸਪ੍ਰੀਤ ਕੌਰ ਦੀ ਮੌਕੇ ‘ਤੇ ਮੌਤ ਹੋ ਗਈ। ਉਸਦਾ ਚਾਰ ਸਾਲਾ ਭਰਾ ਗੰਭੀਰ ਜ਼ਖਮੀ ਹੈ ਅਤੇ ਸਥਾਨਕ ਹਸਪਤਾਲ ਵਿੱਚ ਇਲਾਜ ਅਧੀਨ ਹੈ। ਹਾਦਸੇ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਅਤੇ ਸਥਾਨਕ ਪੰਚਾਇਤ ਨੇ ਪ੍ਰਸ਼ਾਸਨ ਨੂੰ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਅਤੇ ਇਲਾਜ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।