ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼: 4 ਕਿਲੋ ਹੈਰੋਇਨ ਸਣੇ ਛੇ ਗ੍ਰਿਫਤਾਰ

0
88

ਅੰਮ੍ਰਿਤਸਰ, 5 ਜੂਨ 2025 – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਉੱਤੇ ਵੱਡੀ ਕਾਰਵਾਈ ਕਰਦਿਆਂ, ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕਰਕੇ, ਇੱਕ ਨਸ਼ਾ ਤਸਕਰ ਦੀ ਮਹਿਲਾ ਸਹਿਯੋਗੀ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਕਿਲੋ ਹੈਰੋਇਨ ਬਰਾਮਦ ਕੀਤੀ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇੱਕ ਮਾਡਿਊਲ ਸੈਵਨਬੀਰ ਦੁਆਰਾ ਚਲਾਇਆ ਜਾ ਰਿਹਾ ਸੀ, ਜੋ ਕਿ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਹ ਪਸ਼ੂ ਪਾਲਣ ਦੇ ਕਾਰੋਬਾਰ ਦੀ ਆੜ ਹੇਠ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ।

ਇੱਕ ਹੋਰ ਦੋਸ਼ੀ, ਜਸਬੀਰ ਕੌਰ, ਕੁਖਿਆਤ ਤਸਕਰ ਰਣਜੀਤ ਉਰਫ਼ ਚੀਤਾ ਦੇ ਗਿਰੋਹ ਨਾਲ ਸਬੰਧਤ ਹੈ ਅਤੇ ਭਾਰਤ ਤੇ ਸਰਹੱਦ ਪਾਰ ਦੇ ਨਸ਼ਾ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸੀ।
ਪੰਜਾਬ ਪੁਲਿਸ ਡਰੱਗ ਸਿੰਡੀਕੇਟਾਂ ਨੂੰ ਖਤਮ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆ ਤੋਂ ਬਚਾਉਣ ਲਈ ਦ੍ਰਿੜ ਹੈ।

LEAVE A REPLY

Please enter your comment!
Please enter your name here