ਪੰਜਾਬ ‘ਚ ਤਾਪਮਾਨ ਇੱਕ ਵਾਰ ਫਿਰ ਵਧਣ ਲੱਗਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਗੰਭੀਰ ਸਥਿਤੀ ਵੱਲ ਇਸ਼ਾਰਾ ਕਰ ਰਿਹਾ ਹੈ।
ਇਸ ਵੇਲੇ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਹੈ। ਪਰ ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਰਾਹਤ ਅਸਥਾਈ ਹੈ ਅਤੇ ਜਲਦੀ ਹੀ ਤਾਪਮਾਨ ਆਮ ਨਾਲੋਂ ਵੱਧ ਹੋਣ ਦੀ ਸੰਭਾਵਨਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 9 ਜੂਨ ਤੋਂ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧੇ ਦੇ ਨਾਲ ਹੀਟ-ਵੇਵ ਅਲਰਟ ਵੀ ਜਾਰੀ ਕੀਤਾ ਹੈ।
ਇਸ ਤੋਂ ਇਲਾਵਾ ਇਹ ਚੇਤਾਵਨੀ 10 ਜੂਨ ਤੱਕ ਰਾਜ ਦੇ ਹੋਰ ਹਿੱਸਿਆਂ ਵਿੱਚ ਫੈਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਰਾਜ ਦੇ ਦੱਖਣੀ ਅਤੇ ਕੇਂਦਰੀ ਹਿੱਸਿਆਂ ਵਿੱਚ ਹੀਟ-ਵੇਵ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ, ਜਿੱਥੇ ਤਾਪਮਾਨ 42-44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।7 ਅਤੇ 8 ਜੂਨ ਨੂੰ ਸੂਬੇ ਵਿੱਚ ਕੋਈ ਖਾਸ ਚੇਤਾਵਨੀ ਨਹੀਂ ਹੈ।