ਸਿੰਧੂ ਜਲ ਸਮਝੌਤਾ: ਪਾਕਿਸਤਾਨ ਨੇ ਭਾਰਤ ਨੂੰ ਪੱਤਰ ਲਿਖ ਪਾਣੀ ਦੀ ਕੀਤੀ ਮੰਗ

0
29

ਪਾਕਿਸਤਾਨ ਨੇ ਹੁਣ ਤੱਕ ਸਿੰਧੂ ਜਲ ਸੰਧੀ ਦੀ ਬਹਾਲੀ ਸੰਬੰਧੀ ਭਾਰਤ ਨੂੰ ਚਾਰ ਪੱਤਰ ਭੇਜੇ ਹਨ। ਐਨਡੀਟੀਵੀ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਇਨ੍ਹਾਂ ਚਾਰ ਪੱਤਰਾਂ ਵਿੱਚੋਂ ਇੱਕ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭੇਜਿਆ ਗਿਆ ਸੀ।

ਅੱਜ ਲੁਧਿਆਣਾ ਵਿਖੇ ਮਨਜਿੰਦਰ ਸਿਰਸਾ ਭਾਜਪਾ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ
ਸੂਤਰਾਂ ਨੇ ਦੱਸਿਆ ਕਿ ਇਹ ਚਾਰ ਪੱਤਰ ਪਾਕਿਸਤਾਨ ਦੇ ਜਲ ਸਰੋਤ ਮੰਤਰਾਲੇ ਦੇ ਸਕੱਤਰ ਸਈਦ ਅਲੀ ਮੁਰਤਜ਼ਾ ਨੇ ਜਲ ਸ਼ਕਤੀ ਮੰਤਰਾਲੇ ਨੂੰ ਭੇਜੇ ਸਨ। ਇਸ ਤੋਂ ਬਾਅਦ, ਮੰਤਰਾਲੇ ਨੇ ਇਨ੍ਹਾਂ ਨੂੰ ਵਿਦੇਸ਼ ਮੰਤਰਾਲੇ (MEA) ਨੂੰ ਭੇਜ ਦਿੱਤਾ।

ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ 1960 ਵਿੱਚ ਪਾਕਿਸਤਾਨ ਨਾਲ ਹੋਏ ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਕਰ ਦਿੱਤਾ ਸੀ।

ਦੱਸ ਦਈਏ ਕਿ ਇਸ ਤਹਿਤ ਭਾਰਤ ਸਿੰਧੂ ਜਲ ਪ੍ਰਣਾਲੀ ਦੇ 3 ਪੂਰਬੀ ਦਰਿਆਵਾਂ ਦੇ ਪਾਣੀ ਦੀ ਵਰਤੋਂ ਕਰ ਸਕਦਾ ਹੈ ਅਤੇ ਪਾਕਿਸਤਾਨ ਨੂੰ ਬਾਕੀ 3 ਪੱਛਮੀ ਦਰਿਆਵਾਂ ਦੇ ਪਾਣੀ ‘ਤੇ ਅਧਿਕਾਰ ਦਿੱਤਾ ਗਿਆ ਸੀ। ਹੁਣ, ਜਲ ਸੰਧੀ ਨੂੰ ਮੁਅੱਤਲ ਕਰਨ ਕਾਰਨ, ਪਾਕਿਸਤਾਨ ਵਿੱਚ ਪਾਣੀ ਦਾ ਸੰਕਟ ਪੈਦਾ ਹੋਣਾ ਸ਼ੁਰੂ ਹੋ ਗਿਆ ਹੈ।

LEAVE A REPLY

Please enter your comment!
Please enter your name here