ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜਸਬੀਰ ਸਿੰਘ ਦਾ 3 ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋ ਗਿਆ ਹੈ। ਉਸਨੂੰ ਅੱਜ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਉਸਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।
ਕਰਨਾਟਕ ਰਾਜ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ-ਖਜ਼ਾਨਚੀ ਨੇ ਦਿੱਤਾ ਅਸਤੀਫਾ
ਪੁਲਿਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਦੋਸ਼ੀ ਦੀ ਜਾਣਕਾਰੀ ਦੇ ਆਧਾਰ ‘ਤੇ ਹੋਰ ਸਬੂਤ ਇਕੱਠੇ ਕਰਨੇ ਪੈਣਗੇ ਅਤੇ ਉਨ੍ਹਾਂ ਲੋਕਾਂ ਬਾਰੇ ਜਾਣਕਾਰੀ ਇਕੱਠੀ ਕਰਨੀ ਪਵੇਗੀ ਜਿਨ੍ਹਾਂ ਨਾਲ ਉਹ ਸੰਪਰਕ ਵਿੱਚ ਸੀ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਹਾਲਾਂ ਦਾ ਰਹਿਣ ਵਾਲਾ ਹੈ ਅਤੇ ਉਸਦੇ ਯੂਟਿਊਬ ਚੈਨਲ ‘ਜਾਨ ਮਹਿਲ’ ਦੇ 10 ਲੱਖ ਤੋਂ ਵੱਧ ਗਾਹਕ ਹਨ। ਉਹ 6 ਵਾਰ ਪਾਕਿਸਤਾਨ ਜਾ ਚੁੱਕਾ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਜਸਵੀਰ ਦੀ ਆਈਐਸਆਈ ਨਾਲ ਮੁਲਾਕਾਤ ਦਾ ਪ੍ਰਬੰਧ ਐਸਆਈ ਏਜੰਟ ਦਾਨਿਸ਼ ਨੇ ਕੀਤਾ ਸੀ। ਦੋਸ਼ੀ ਤੋਂ ਇਸ ਬਾਰੇ ਵੀ ਪੁੱਛਗਿੱਛ ਕੀਤੀ ਜਾਣੀ ਹੈ।
ਦੱਸ ਦਈਏ ਕਿ ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਆਈਐਸਆਈ ਏਜੰਟ ਸ਼ਕੀਰ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿੱਚ ਸੀ। ਉਹ ਹਰਿਆਣਾ ਤੋਂ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ ਵਿੱਚ ਵੀ ਸੀ।
ਜਾਣਕਾਰੀ ਦਿੰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੇ ਡੀਐਸਪੀ ਪਵਨ ਸ਼ਰਮਾ ਨੇ ਦੱਸਿਆ ਕਿ ਜਸਬੀਰ ਸਿੰਘ ਵਿਰੁੱਧ ਮੋਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 3 ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ।