ਮਰਹੂਮ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਏ ਕਈ ਵੱਡੇ ਆਗੂ

0
112

ਸੰਗਰੂਰ, 8 ਜੂਨ 2025 – ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਸਾਹਿਬ ਵਿਖੇ ਕਰਵਾਈ ਗਈ।

ਇਸ ਮੌਕੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮੀਤ ਹੈਅਰ, ਸੰਸਦ ਮੈਂਬਰ ਨਰਿੰਦਰ ਕੌਰ ਭਾਰਾਜ, ਭਾਜਪਾ ਆਗੂ ਸੁਨੀਲ ਜਾਖੜ, ਤਰੁਣ ਚੁੱਘ, ਮਨਪ੍ਰੀਤ ਬਾਦਲ, ਹੰਸ ਰਾਜ ਹੰਸ, ਇਕਬਾਲ ਸਿੰਘ ਲਾਲਪੁਰਾ, ਹਰਦੀਪ ਸਿੰਘ ਪੁਰੀ, ਅਰਵਿੰਦ ਖੰਨਾ, ਅਦਾਕਾਰ ਹੋਬੀ ਢਿੱਲੋਂ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸ਼ਖ਼ਸ਼ੀਅਤਾਂ ਵੀ ਉਨ੍ਹਾਂ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਪੁੱਜੀਆਂ।

ਇਨ੍ਹਾਂ ਤੋਂ ਇਲਾਵਾ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ, ਵਿਜੈ ਇੰਦਰ ਸਿੰਗਲਾ, ਸੁਖਜਿੰਦਰ ਸਿੰਘ ਰੰਧਾਵਾ, ਕੁਲਬੀਰ ਸਿੰਘ ਜੀਰਾ, ਦਲਵੀਰ ਸਿੰਘ ਗੋਲਡੀ, ਕਲਾ ਢਿੱਲੋਂ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਤੇ ਸੀਨੀਅਰ ਸਿਆਸਤਦਾਨ ਸੁਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਜਗਮੀਤ ਬਰਾੜ, ਪ੍ਰੇਮ ਸਿੰਘ ਚੰਦੂਮਾਜਰਾ, ਮਨਪ੍ਰੀਤ ਆਯਲੀ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਮਰਨਜੀਤ ਸਿੰਘ ਮਾਣ, ਤਰਲੋਚਨ ਸਿੰਘ ਅਤੇ ਸਾਬਕਾ ਅਕਾਲ ਤਖਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਰਹੇ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਢੀਂਡਸਾ ਸਾਹਿਬ ਅਕਸਰ ਉਨ੍ਹਾਂ ਨੂੰ ਮਿਲਦੇ ਰਹਿੰਦੇ ਸਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੂਰੇ ਪੰਜਾਬ ਨੂੰ ਸੁਖਦੇਵ ਸਿੰਘ ਢੀਂਡਸਾ ‘ਤੇ ਮਾਣ ਸੀ।

ਉਨ੍ਹਾਂ ਨੇ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਅਮਨ ਅਰੋੜਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਜ਼ਿੰਦਗੀ ਅਕਾਲੀ ਦਲ ਨੂੰ ਸਮਰਪਿਤ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਲੈ ਕੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ।

LEAVE A REPLY

Please enter your comment!
Please enter your name here